ਮੁਕੇਰੀਆਂ, (ਨਾਗਲਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਲਈ ਪਕੌੜੇ ਵੇਚਣ ਦੇ ਦਿੱਤੇ ਗਏ ਸੁਝਾਅ ਦਾ ਵਿਰੋਧ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਪੜ੍ਹੇ ਲਿਖੇ ਨੌਜਵਾਨਾਂ ਵੱਲੋਂ ਪਕੌੜਿਆਂ ਦੀ ਰੇਹੜੀ ਲਾ ਕੇ ਪਕੌੜੇ ਬਣਾਏ ਗਏ।
ਇਸ ਮੌਕੇ ਪਾਰਟੀ ਦੇ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਪ੍ਰੋ. ਜੀ.ਐੱਸ. ਮੁਲਤਾਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਹਾਸਲ ਕਰਨ ਵਾਲੀ ਕੇਂਦਰ ਸਰਕਾਰ ਨੌਜਵਾਨਾਂ ਨੂੰ ਪਕੌੜੇ ਵੇਚਣ ਦੀ ਸਲਾਹ ਦੇ ਕੇ ਭੱਦਾ ਮਜ਼ਾਕ ਕਰ ਰਹੀ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਨ ਦੀ ਅਪੀਲ ਕੀਤੀ। ਇਸ ਸਮੇਂ ਸੁੱਚਾ ਸਿੰਘ, ਸੁਰਜੀਤ ਸਿੰਘ, ਸੂਬੇ. ਮੇਜਰ ਸਵਰਨ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਗੇਟ ਲਾਉਣ ਲਈ ਪੁੱਟੇ ਟੋਏ 'ਚ ਬਜ਼ੁਰਗ ਐਕਟਿਵਾ ਸਮੇਤ ਡਿੱਗਾ
NEXT STORY