ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਾਰ ਅਕਤੂਬਰ 2023 ਵਿਚ ਲਈ ਗਈ ਦਸਵੀਂ ਜਮਾਤ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਹ ਪ੍ਰੀਖਿਆ ਸਿੱਖਿਆ ਬੋਰਡ ਵੱਲੋਂ 30 ਅਤੇ 31 ਅਕਤੂਬਰ ਨੂੰ ਆਯੋਜਿਤ ਕੀਤੀ ਗਈ ਸੀ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਉਪ ਸਕੱਤਰ (ਪ੍ਰੀਖਿਆ-10, ਗੁਪਤ) ਡਾਕਟਰ ਗੁਰਮੀਤ ਕੌਰ ਨੇ ਦੱਸਿਆ ਕਿ ਅੱਜ ਇਸ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਬੰਧਿਤ ਪ੍ਰੀਖਿਆਰਥੀ ਆਪਣਾ ਨਤੀਜਾ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਦੇਖ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਬਰੀ
NEXT STORY