ਅੰਮ੍ਰਿਤਸਰ (ਦਲਜੀਤ) : ਜ਼ਿਲ੍ਹੇ ਵਿਚ ਪੈ ਰਹੀ ਭਿਆਨਕ ਗਰਮੀ ਕਾਰਨ ਜਨਜੀਵਨ ਅਸਤ ਵਿਅਸਤ ਹੋ ਗਿਆ ਹੈ। ਸੂਰਜ ਦੀ ਤਪਸ਼ ਕਾਰਨ ਰੋਜ਼ਾਨਾ ਤਾਪਮਾਨ ਵਿਚ ਇਜ਼ਾਫਾ ਹੋ ਰਿਹਾ ਹੈ। ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਦੇ ਹੋਏ ਸਕੂਲਾਂ ਨੂੰ ਦੋ ਸ਼ਿਫਟਾਂ ਵਿਚ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਇਸ ਸਭ ਦੇ ਬਾਵਜੂਦ ਆਉਣ ਵਾਲੇ ਸਮੇਂ ਦੌਰਾਨ ਵਿਦਿਆਰਥੀ ਸੂਰਜ ਦੀ ਤਪਸ਼ ਵਿਚ ਝੁਲਸਦੇ ਦਿਖਾਈ ਦੇਣਗੇ। ਇਸ ਸਭ ਨੂੰ ਦੇਖਦੇ ਹੋਏ ਵਿਭਾਗ ਨੇ ਸਕੂਲ ਮੁਖੀਆਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੋ ਵੀ ਪ੍ਰਾਈਵੇਟ ਸਕੂਲ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਉਸ ਖ਼ਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ 'ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ
ਜਾਣਕਾਰੀ ਅਨੁਸਾਰ ਰੋਜ਼ਾਨਾ ਗਰਮੀ ਵੱਧਦੀ ਜਾ ਰਹੀ ਹੈ। ਤਾਪਮਾਨ 45 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। 10 ਵਜੇ ਤੋਂ ਬਾਅਦ ਰੋਜ਼ਾਨਾ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਜਨਤਾ ਨੂੰ ਕੰਮ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ, ਉਧਰ ਦੂਸਰੇ ਪਾਸੇ ਸਿੱਖਿਆ ਵਿਭਾਗ ਵੱਲੋਂ ਭਾਵੇਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12 ਵਜੇ ਤੱਕ ਸਕੂਲਾਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਪਰ ਸੂਰਜ ਦੀ ਤਪਸ਼ ਕਾਰਨ ਵਿਦਿਆਰਥੀਆਂ ਦਾ ਸਕੂਲਾਂ ਵਿਚ ਬੇਹੱਦ ਮੰਦਾ ਹਾਲ ਹੋ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਗਰਮੀਆਂ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਨੂੰ ਦੋ ਸ਼ਿਫਟ ’ਚ ਲਗਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਵਿਚ ਪਹਿਲੀ ਸ਼ਿਫਟ ਸਵੇਰੇ 7 ਵਜੇ ਤੋਂ 10 ਵਜੇ ਤੱਕ ਜਦਕਿ ਦੂਸਰੀ ਸ਼ਿਫਟ ਸਵੇਰੇ ਸਵਾ 10 ਵਜੇ ਤੋਂ ਬਾਅਦ ਦੁਪਹਿਰ ਸਵਾ 1 ਵਜੇ ਤੱਕ ਰਹੇਗੀ। ਇਹ ਹੁਕਮ ਸਰਕਾਰੀ ਪ੍ਰਾਈਵੇਟ ਅਤੇ ਐਡਿਟ ਸਕੂਲਾਂ ’ਤੇ ਲਾਗੂ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਮੁਖੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਸਵੇਰ ਦੀ ਪ੍ਰਾਥਨਾ ਸਭਾ ਛਾਂ ਦੇ ਹੇਠਾਂ ਕਰਵਾਈ ਜਾਵੇ ਅਤੇ ਵਿਦਿਆਰਥੀਆਂ ਦੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਵਾਏ ਜਾਣ।
ਇਹ ਵੀ ਪੜ੍ਹੋ : ਭਵਾਨੀਗੜ੍ਹ 'ਚ ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਨੌਜਵਾਨ ਨੂੰ ਦਿੱਤੀ ਬੇਰਹਿਮ ਮੌਤ, ਲਾਸ਼ ਦੇਖ ਭਰਾ ਦੇ ਉੱਡੇ ਹੋਸ਼
ਇਸ ਦੇ ਨਾਲ ਹੀ ਬਿਜਲੀ ਦੇ ਪ੍ਰਬੰਧ ਠੀਕ ਰੱਖੇ ਜਾਣ, ਬੱਚਿਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਲਈ ਸਕੂਲ ਮੁਖੀ ਖੁਦ ਧਿਆਨ ਦੇਣ। ਵਿਦਿਆਰਥੀਆਂ ਨੂੰ ਗਰਮੀ ਦੇ ਬਚਾਅ ਲਈ ਟਿਪਸ ਦਿੱਤੇ ਜਾਣ ਅਤੇ ਗਰਮੀਆਂ ਦੌਰਾਨ ਘਰ ਵਿਚ ਰਹਿਣ ਦੇ ਬਾਰੇ ਜਾਗਰੂਕ ਕੀਤਾ ਜਾਵੇ। ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਜੋ ਪ੍ਰਾਈਵੇਟ ਸਕੂਲ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਅਤੇ ਆਪਣੀ ਮਨਮਰਜ਼ੀ ਅਨੁਸਾਰ ਸਕੂਲ ਲਗਾਵੇਗਾ, ਉਸ ਖ਼ਿਲਾਫ ਸਖ਼ਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਚੱਲਦਿਆਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਸਖ਼ਤ ਫ਼ੈਸਲਾ, ਜਾਰੀ ਕੀਤੀ ਐਡਵਾਈਜ਼ਰੀ
ਲੋਕ ਜ਼ਰੂਰਤ ਪੈਣ ’ਤੇ ਹੀ ਘਰ ਤੋਂ ਨਿਕਲ ਬਾਹਰ
ਜੀਆ ਫਾਊਂਡੇਸ਼ਨ ਦੇ ਮੁੱਖ ਸੰਸਥਾਪਕ ਡਾਕਟਰ ਨਰੇਸ਼ ਚਾਵਲਾ ਨੇ ਦੱਸਿਆ ਕਿ ਗਰਮੀ ਵਿਚ ਰੋਜ਼ਾਨਾ ਇਜ਼ਾਫਾ ਹੋ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਗਰਮੀ ਹੋਰ ਵਧੇਗੀ। ਬੱਚਿਆਂ ਅਤੇ ਬਜ਼ੁਰਗਾਂ ਨੂੰ ਗਰਮੀ ਦੇ ਮੱਦੇਨਜ਼ਰ ਘਰ ਤੋਂ ਬਾਹਰ ਜ਼ਰੂਰਤ ਪੈਣ ’ਤੇ ਹੀ ਨਿਕਲਣਾ ਚਾਹੀਦਾ ਹੈ। ਲੋਕਾਂ ਨੂੰ ਹਲਕੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਪਾਣੀ ਵੱਧ ਤੋਂ ਵੱਧ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿੰਬੂ ਪਾਣੀ ਦਾ ਵੀ ਸੇਵਨ ਕਰਨਾ ਚਾਹੀਦਾ ਹੈ। ਡਾਕਟਰ ਚਾਵਲਾ ਨੇ ਦੱਸਿਆ ਕਿ ਲੋਕਾਂ ਨੂੰ ਬਾਜ਼ਾਰ ਵਿਚ ਮਿਲਣ ਵਾਲੇ ਘਟੇ ਫਲ ਖਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਘਰ ਵਿਚ ਬਣੇ ਪਦਾਰਥ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਿਹਤ ਵਿਭਾਗ ਦੀ ਗਾਈਡਲਾਈਨ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਦਿਲ ਵਲੂੰਧਰਣ ਵਾਲੀ ਘਟਨਾ, ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦਿਆਂ ਜਿਊਂਦਾ ਸੜਿਆ ਕਿਸਾਨ
ਸਕੂਲਾਂ ਵਿਚ ਜਲਦ ਕੀਤੀਆਂ ਜਾਣ ਛੁੱਟੀਆਂ
ਬੱਚਿਆਂ ਦੇ ਮਾਪੇ ਰਜਿੰਦਰ ਸ਼ਰਮਾ ਰਾਜੂ ਅਤੇ ਜੈ ਗੋਪਾਲ ਲਾਲੀ ਨੇ ਕਿਹਾ ਕਿ ਗਰਮੀ ਕਾਰਨ ਬੇਹੱਦ ਬੁਰਾ ਹਾਲ ਹੈ। ਵਿਦਿਆਰਥੀ ਦੇ ਚਿਹਰੇ ਗਰਮੀ ਕਾਰਨ ਮੁਰਝਾਏ ਰਹੇ ਹਨ। ਕਈ ਵਿਦਿਆਰਥੀ ਬੀਮਾਰ ਹੋ ਰਹੇ ਹਨ। ਸਿੱਖਿਆ ਵਿਭਾਗ ਨੂੰ ਚਾਹੀਦਾ ਹੈ ਕਿ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ 30 ਮਈ ਨੂੰ ਕੀਤੀਆਂ ਜਾਣ ਵਾਲੀਆਂ ਛੁੱਟੀਆਂ ਪਹਿਲਾਂ ਕੀਤੀਆਂ ਜਾਣ, ਕਿਉਂਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਜ਼ਿਆਦਾ ਵਧਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ। ਨਹੀਂ ਤਾਂ ਗਰਮੀ ਕਾਰਨ ਵਿਦਿਆਰਥੀਆਂ ਦਾ ਜਾਨੀ ਨੁਕਸਾਨ ਵੀ ਹੋ ਸਕਦਾ।
ਇਹ ਵੀ ਪੜ੍ਹੋ : ਚਾਰ ਬੱਚਿਆਂ ਦੇ ਸਿਰੋਂ ਉਠਿਆ ਮਾਂ ਦਾ ਹੱਥ, ਨਿੱਕੀ ਜਿਹੀ ਗੱਲ 'ਤੇ ਪਤੀ ਨੇ ਕਰ ਦਿੱਤਾ ਕਤਲ
ਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਗਰਮੀ ਦੌਰਾਨ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਹੋਇਆ ਐਲਾਨ
NEXT STORY