ਚੰਡੀਗੜ੍ਹ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸੋਮਵਾਰ ਨੂੰ ਮੰਤਰੀ ਮੰਡਲ ਵਿਸਥਾਰ ਹੋਵੇਗਾ। ਕੱਲ੍ਹ ਸਵੇਰੇ ਨਵੇਂ ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਰਾਜ ਭਵਨ ਵਿਚ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਪੰਜਾਬ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਲਗਭਗ ਤੈਅ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਦਾ ਨਾਂ ਆਇਆ ਸਾਹਮਣੇ
ਮਿਲੀ ਜਾਣਕਾਰੀ ਮੁਤਾਬਕ ਕੁੱਲ 5 ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਵਜੀਤ ਕੌਰ ਮਾਣੂਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਅਨਮੋਲ ਗਗਨ ਮਾਨ, ਪ੍ਰਿੰਸੀਪਲ ਬੁੱਧ ਰਾਮ ਅਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਉਣ ਵਾਲੇ ਅਜੀਤਪਾਲ ਕੋਹਲੀ ਦਾ ਨਾਮ ਵੀ ਚਰਚਾ ਵਿਚ ਹੈ। ਇਕ ਮਹਿਲਾ ਮੰਤਰੀ ਨੂੰ ਵਜ਼ਾਰਤ ਵਿਚ ਸ਼ਾਮਲ ਕੀਤਾ ਜਾਣਾ ਲਗਭਗ ਤੈਅ ਹੈ।
ਇਹ ਵੀ ਪੜ੍ਹੋ : ਬਾਬਾ ਗਿਆਨੀ ਨੇ ਰੇਕੀ ਕਰ ਕੇ ਸੁੱਖਾ ਗੈਂਗਸਟਰ ਨੂੰ ਦਿੱਤੀ ਸੀ ਕਾਰੋਬਾਰੀ ਬਾਰੇ ਜਾਣਕਾਰੀ, ਇੰਝ ਹੋਇਆ ਖੁਲਾਸਾ
ਸੀਨੀਅਰਤਾ ਨੂੰ ਦਿੱਤੀ ਜਾ ਸਕਦੀ ਹੈ ਤਰਜੀਹ
ਮੰਤਰੀ ਮੰਡਲ ਦੇ ਵਿਸਥਾਰ ਸਮੇਂ ਕਿਉਂਕਿ ਸੀਨੀਆਰਤਾ ਨੂੰ ਵੀ ਪਹਿਲ ਦਿੱਤੀ ਜਾਵੇਗੀ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਦੂਜੀ ਵਾਰ ਚੁਣੇ ਗਏ ਕੁਝ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਇਸ ਮਾਮਲੇ ਨੂੰ ਅਜੇ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ ਕਿਉਂਕਿ ਦਿੱਲੀ ਦੀ ਮੀਟਿੰਗ ਵਿੱਚ ਸਿਰਫ਼ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਰਾਘਵ ਚੱਢਾ ਹੀ ਮੌਜੂਦ ਸਨ। ਕਿਸ ਵਿਧਾਇਕ ਦੀ ਲਾਟਰੀ ਨਿਕਲੇਗੀ, ਇਸ ਬਾਰੇ ਸਿਰਫ਼ ਇਨ੍ਹਾਂ ਤਿੰਨਾਂ ਨੂੰ ਹੀ ਪਤਾ ਹੈ। ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਮੁੱਖ ਮੰਤਰੀ ਕੋਲ 27 ਵਿਭਾਗ ਹਨ ਜਿਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਨ ਸਥਾਨਕ ਸਰਕਾਰਾਂ ਮਹਿਕਮਾ, ਸਿਹਤ ਮਹਿਕਮਾ ਆਦਿ ਸ਼ਾਮਲ ਹਨ। ਮੰਤਰੀ ਮੰਡਲ ਦੇ ਵਾਧੇ ਤੋਂ ਬਾਅਦ ਮੁੱਖ ਮੰਤਰੀ ਆਪਣੇ ਕੁਝ ਵਿਭਾਗ ਨਵੇਂ ਨਿਯੁਕਤ ਮੰਤਰੀਆਂ ਨੂੰ ਸੌਂਪ ਸਕਦੇ ਹਨ।
ਇਹ ਵੀ ਪੜ੍ਹੋ : ਖੁਸ਼ੀਆਂ ’ਚ ਪਏ ਮੌਤ ਦੇ ਵੈਣ, ਡੀ. ਜੇ. ਪਾਰਟੀ ਦੌਰਾਨ ਚੱਲੀ ਗੋਲ਼ੀ ਨਾਲ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
PRTC ਦੀਆਂ ਬੱਸਾਂ ’ਤੋਂ ਭਿੰਡਰਾਂਵਾਲਾ ਦੇ ਪੋਸਟਰ ਹਟਾਉਣ ਦੇ ਹੁਕਮ ’ਤੇ ਮਚਿਆ ਹੰਗਾਮਾ
NEXT STORY