ਨਾਭਾ (ਰਾਹੁਲ) : ਦੀਵਾਲੀ ਦੀਆਂ ਖ਼ੁਸ਼ੀਆਂ ਮਨਾ ਰਹੇ ਪਰਿਵਾਰ ਦੇ ਘਰ ਉਸ ਵੇਲੇ ਕੀਰਨੇ ਪੈ ਗਏ, ਜਦੋਂ ਮਾਸੂਮ ਪੁੱਤ (9) ਦੀ ਦਰਦਨਾਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਬੱਚੇ ਦੀ ਪਛਾਣ ਨਾਭਾ ਦੀ ਜਸਪਾਲ ਕਾਲੋਨੀ ਦੇ ਰਹਿਣ ਵਾਲੇ ਨਿਹਾਲ (9) ਵਜੋਂ ਹੋਈ ਹੈ, ਜੋ ਕਿ ਤੀਜੀ ਜਮਾਤ ਦਾ ਵਿਦਿਆਰਥੀ ਸੀ। ਉਹ ਆਪਣੀ ਮਾਂ ਨਾਲ ਨਾਨਕੇ ਘਰੋਂ ਐਕਟਿਵਾ 'ਤੇ ਵਾਪਸ ਆ ਰਿਹਾ ਸੀ। ਇਸ ਦੌਰਾਨ ਸੜਕ 'ਤੇ ਜਾਂਦੇ ਸਪੇਅਰ ਪਾਰਟ ਲੱਦੇ ਹੋਏ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਐਕਟਿਵਾ ਟਰਾਲੇ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 21 ਅਕਤੂਬਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ! ਮੁਲਾਜ਼ਮਾਂ ਨੂੰ ਮਿਲੇਗੀ ਵੱਡੀ ਰਾਹਤ
ਇਸ ਟੱਕਰ ਕਾਰਨ ਮਾਂ ਕੱਚੀ ਥਾਂ 'ਤੇ ਡਿੱਗ ਗਈ, ਜਦੋਂ ਕਿ ਐਕਟਿਵਾ ਸਣੇ ਉਸ ਦਾ ਪੁੱਤ ਟਰਾਲੇ ਹੇਠਾਂ ਜਾ ਡਿੱਗਿਆ। ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਬੱਚੇ ਨੂੰ ਟਰਾਲੇ ਹੇਠੋਂ ਕੱਢਿਆ ਅਤੇ ਸਿਵਲ ਹਸਪਤਾਲ ਨਾਭਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਘਟਨਾ ਤੋਂ ਬਾਅਦ ਬੱਚੇ ਦੀ ਮਾਂ ਸੁੱਧ-ਬੁੱਧ ਖੋਹ ਬੈਠੀ ਅਤੇ ਉਸ ਦਾ ਰੋ-ਰੋ ਬੁਰਾ ਹਾਲ ਹੋ ਗਿਆ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਿਲਿਆ ਸੁਨਹਿਰੀ ਮੌਕਾ, ਇਸ ਤਾਰੀਖ਼ ਤੱਕ...
ਇਸ ਘਟਨਾ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਟਰਾਲਾ ਕਾਫੀ ਤੇਜ਼ ਰਫ਼ਤਾਰ ਆ ਰਿਹਾ ਸੀ, ਜਿਸ ਨੇ ਪਹਿਲਾਂ ਵੀ ਇਕ-ਦੋ ਵਾਹਨਾਂ ਨੂੰ ਪਿੱਛਿਓਂ ਟੱਕਰ ਮਾਰੀ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸੇ 'ਚ ਕਿਸ ਦੀ ਗਲਤੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਆਸਤ 'ਚ ਹਲਚਲ! ਭਾਜਪਾ ਦੇ ਇਸ ਆਗੂ ਖ਼ਿਲਾਫ਼ ਹੋਈ ਵੱਡੀ ਕਾਰਵਾਈ, ਪਾਰਟੀ ’ਚੋਂ ਕੱਢਿਆ ਬਾਹਰ
NEXT STORY