ਲੁਧਿਆਣਾ (ਹਿਤੇਸ਼) : ਪੰਜਾਬ ’ਚ 4 ਵਿਧਾਨ ਸਭਾ ਸੀਟਾਂ ’ਤੇ ਹੋਣ ਜਾ ਰਹੀ ਉਪ ਚੋਣ ਲਈ ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ ਹੋਣ ਤੋਂ ਕੁੱਝ ਦਿਨਾਂ ਅੰਦਰ ਹੀ ਉਮੀਦਵਾਰਾਂ ਨੂੰ ਲੈ ਕੇ ਤਸਵੀਰ ਲਗਭਗ ਸਾਫ਼ ਹੋ ਗਈ ਹੈ। ਇਸ ਨਾਲ ਜੁੜਿਆ ਹੋਇਆ ਅਹਿਮ ਪਹਿਲੂ ਇਹ ਹੈ ਕਿ ਪੰਜਾਬ ਦੇ 4 ਸੰਸਦ ਮੈਂਬਰਾਂ ਦੇ ਪਰਿਵਾਰਕ ਮੈਂਬਰ ਵਿਧਾਨ ਸਭਾ ਉਪ ਚੋਣਾਂ ਲੜਣਗੇ। ਇਨ੍ਹਾਂ ’ਚ ਕਾਂਗਰਸ ਵੱਲੋਂ ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਅਤੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਗਈ ਹੈ, ਜਦੋਂਕਿ ਆਮ ਆਦਮੀ ਪਾਰਟੀ ਵੱਲੋਂ ਚੱਬੇਵਾਲ ਤੋਂ ਰਾਜ ਕੁਮਾਰ ਦੇ ਬੇਟੇ ਇਸ਼ਾਂਤ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਧਮਾਕਾ : ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਤੋਂ NIA ਕਰੇਗੀ ਪੁੱਛਗਿੱਛ
ਇਹ ਤਿੰਨੋਂ ਹੀ ਐੱਮ. ਪੀ. ਇਨ੍ਹਾਂ ਸੀਟਾਂ ਤੋਂ ਵਿਧਾਇਕ ਸਨ ਅਤੇ ਉਨ੍ਹਾਂ ਵੱਲੋਂ ਲੋਕ ਸਭਾ ਚੋਣਾਂ ਲੜਨ ਕਾਰਨ ਖ਼ਾਲੀ ਹੋਈਆਂ ਸੀਟਾਂ ’ਤੇ ਉਪ ਚੋਣਾਂ ਹੋ ਰਹੀਆਂ ਹਨ। ਇਸ ਤੋਂ ਇਲਾਵਾ ਭਾਜਪਾ ਵੱਲੋਂ ਗਿੱਦੜਬਾਹਾ ਤੋਂ ਜੋ ਮਨਪ੍ਰੀਤ ਬਾਦਲ ਨੂੰ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਗੁਰਿੰਦਰ ਔਜਲਾ ਨੂੰ ਜਾਨ ਦਾ ਖ਼ਤਰਾ! ਹਾਈਕੋਰਟ ਪੁੱਜਾ ਮਾਮਲਾ
ਉਹ ਬਠਿੰਡਾ ਤੋਂ ਐੱਮ. ਪੀ. ਹਰਸਿਮਰਤ ਬਾਦਲ ਦੇ ਜੇਠ ਹਨ। ਇਸੇ ਤਰ੍ਹਾਂ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਵੀ ਸੰਗਰੂਰ ਤੋਂ ਐੱਮ. ਪੀ. ਮੀਤ ਹੇਅਰ ਦੇ ਕਰੀਬੀ ਰਿਸ਼ਤੇਦਾਰ ਹੋਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਵਿਧਾਨ ਸਭਾ ਉਪ ਚੋਣਾਂ ਲਈ ਉਮੀਦਵਾਰ ਐਲਾਨਣ ਦੇ ਮਾਮਲੇ ’ਚ ਅਕਾਲੀ ਦਲ ਬਾਕੀ ਪਾਰਟੀਆਂ ਤੋਂ ਪੱਛੜ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਨਾਲ ਰਿਸ਼ਤਿਆਂ 'ਤੇ ਖੁੱਲ੍ਹ ਕੇ ਬੋਲੇ ਮਨਪ੍ਰੀਤ ਬਾਦਲ, ਜਾਣੋ ਕੀ ਕਿਹਾ
NEXT STORY