ਹੁਸ਼ਿਆਰਪੁਰ (ਅਮਰੀਕ) : ਪੁਰਾਣੀ ਕਹਾਵਤ ਹੈ ਕਿ ਰੱਬ ਜਦੋਂ ਦਿੰਦਾ ਹੈ ਛੱਪਰ ਪਾੜ ਕੇ ਦਿੰਦਾ ਹੈ। ਇਹ ਕਹਾਵਤ ਉਦੋਂ ਸੱਚ ਸਾਬਤ ਹੋ ਗਈ ਜਦੋਂ ਗੜ੍ਹਸ਼ੰਕਰ ਦੇ ਪਿੰਡ ਚੱਕ ਫੁਲੂ ਦੇ ਨੌਜਵਾਨ ਇੰਦਰ ਪ੍ਰੀਤ ਨੂੰ 10 ਲੱਖ ਰੁਪਏ ਦੀ ਲਾਟਰੀ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਪ੍ਰੀਤ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੇ ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਚੌਂਕ ਵਿਖੇ ਰਾਕੇਸ਼ ਕੁਮਾਰ ਸ਼ੌਰੀ ਤੋਂ ਨਾਗਾਲੈਂਡ ਸਟੇਟ ਦੀ ਹਫਤਾਵਰੀ ਡੀਅਰ ਲਾਟਰੀ ਦੀ ਟਿਕਟ 100 ਰੁਪਏ ਵਿਚ ਖਰੀਦੀ ਸੀ ਅਤੇ ਅੱਜ ਉਨ੍ਹਾਂ ਨੂੰ ਰਾਕੇਸ਼ ਕੁਮਾਰ ਸ਼ੌਰੀ ਦਾ ਫੋਨ ਆਇਆ ਕਿ ਤੁਹਾਡਾ ਪਹਿਲਾਂ ਇਨਾਮ 10 ਲੱਖ ਰੁਪਏ ਨਿਕਲਿਆ ਹੈ। ਜਿਸ ਤੋਂ ਬਾਅਦ ਉਹ ਲਾਟਰੀ ਸਟਾਲ ’ਤੇ ਪੁੱਜਿਆ। ਜਿਥੇ ਉਨ੍ਹਾਂ ਦਾ ਲਾਟਰੀ ਵਿਕਰੇਤਾ ਵੱਲੋਂ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ ਗਈ।
ਇਹ ਵੀ ਪੜ੍ਹੋ : ਜਲੰਧਰ ’ਚ ਕਤਲ ਕੀਤੀਆਂ ਤਿੰਨ ਸਕੀਆਂ ਭੈਣਾਂ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਇੰਦਰਪ੍ਰੀਤ ਨੇ ਦੱਸਿਆ ਕਿ ਲਾਟਰੀ ਲੱਗਣ ਨਾਲ ਉਨ੍ਹਾਂ ਦੇ ਘਰ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਪੈਸਿਆਂ ਨਾਲ ਆਪਣੀਆਂ ਜ਼ਰੂਰਤਾਂ ਪੂਰੀਆਂ ਕਰੇਗਾ ਅਤੇ ਲੋੜਵੰਦਾ ਦੀ ਮੱਦਦ ਕਰੇਗਾ। ਇਸ ਮੌਕੇ ਰਾਕੇਸ਼ ਕੁਮਾਰ ਪ੍ਰਤੀ ਨੇ ਇੰਦਰਪ੍ਰੀਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਵਲੋਂ ਦਿੱਤੀ ਗਈ ਲਾਟਰੀ ਦੀ ਟਿਕਟ ਨਾਲ ਇੰਦਰਪ੍ਰੀਤ ਦੀ ਲਾਟਰੀ ਨਿਕਲੀ ਹੈ, ਜਿਸਦੇ ਨਾਲ ਉਹ ਅਪਣੀਆਂ ਜ਼ਰੂਰਤਾਂ ਪੂਰੀਆਂ ਕਰੇਗਾ।
ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ਕਿਸਮਤ ਬਦਲਣੀ, ਰਾਤੋ-ਰਾਤ ਕਰੋੜ ਪਤੀ ਬਣ ਗਏ ਦੋ ਜਿਗਰੀ ਦੋਸਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਜ਼ਿਲ੍ਹੇ ਦੇ ਕਿਸਾਨਾਂ ਲਈ ਅਹਿਮ ਖ਼ਬਰ, ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ
NEXT STORY