ਕੱਥੂਨੰਗਲ/ਚਵਿੰਡਾ ਦੇਵੀ (ਰਾਜਬੀਰ)- ਬੀਤੀ ਰਾਤ 10:30 ਵਜੇ ਦੇ ਕਰੀਬ ਪਿੰਡ ਗੋਪਾਲਪੁਰਾ ਦੇ ਨੇੜੇ ਅੰਮ੍ਰਿਤਸਰ ਵੱਲੋਂ ਆ ਰਹੇ ਮੋਟਰਸਾਈਕਲ ’ਤੇ ਇਕ ਨੌਜਵਾਨ ਨੂੰ ਪਿੱਛੋਂ ਆ ਰਹੀ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਾਣਕਾਰੀ ਮੁਤਾਬਕ ਪਤਾ ਲੱਗਾ ਕਿ ਗੁਰਵਿੰਦਰ ਸਿੰਘ ਉਰਫ ਸੋਰਵ (27) ਪੁੱਤਰ ਅਨੂਪ ਸਿੰਘ ਪਿੰਡ ਅਲਕੜੇ ਜੋ ਮੈਟਰੋ ਮਹਿਕਮੇ ਵਿਚ ਕੰਮ ਕਰਦਾ ਸੀ ਅਤੇ ਆਪਣੇ ਮੋਟਰਸਾਈਕਲ ਪੀ. ਬੀ. 02 ਈ. ਐੱਲ. 2241 ਹੀਰੋ ਸਪਲੈਂਡਰ 'ਤੇ ਰਾਤ ਨੂੰ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਗੋਪਾਲਪੁਰਾ ਦੇ ਨੇੜੇ ਪੁੱਜਿਆ ਤਾਂ ਉੱਥੇ ਮਗਰੋਂ ਤੇਜ਼ ਰਫ਼ਤਾਰ ਆ ਰਹੀ ਕਾਰ ਨੇ ਪਿੱਛੋਂ ਟੱਕਰ ਮਾਰੀ ਜਿਸ ਨਾਲ ਮੌਕੇ ’ਤੇ ਹੀ ਸੋਰਵ ਦੀ ਮੌਤ ਹੋ ਗਈ। ਸੋਰਵ ਆਪਣੇ ਪਿਛਲੇ ਪਤਨੀ ਹਰਪ੍ਰੀਤ ਕੌਰ ਅਤੇ ਦੋ ਧੀਆਂ ਸਮਰੀਨ ਕੌਰ 4 ਤੇ ਜਸਲੀਨ ਕੌਰ 1 ਦੀ ਨੂੰ ਛੱਡ ਗਿਆ ਹੈ। ਇਸ ਸਬੰਧੀ ਪੁਲਸ ਥਾਣਾ ਕੱਥੂਨੰਗਲ ਨੇ ਰਿਪੋਰਟ ਦਰਜ ਕਰ ਕੇ ਅਣਪਛਾਤੀ ਕਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਪੋਸਟ ਮਾਸਟਰਮ ਲਈ ਭੇਜ ਦਿੱਤੀ ਗਈ ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ
NEXT STORY