ਭੁੱਚੋ ਮੰਡੀ (ਨਾਗਪਾਲ) : ਜਿਉਂ-ਜਿਉਂ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਲੋਕਾਂ ਨੂੰ ਚਾਈਨਾ ਡੋਰ ਦਾ ਖ਼ੌਫ਼ ਸਤਾਉਣ ਲੱਗਿਆ ਹੈ। ਬੱਚਿਆਂ ਅਤੇ ਨੌਜਵਾਨਾਂ ਨੂੰ ਇਸ ਡੋਰ ਨਾਲ ਹੀ ਪਤੰਗਬਾਜ਼ੀ ਕਰਨ ਦਾ ਸ਼ੌਕ ਹੈ। ਪੁਲਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਚਾਈਨਾ ਡੋਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਮਾਮਲੇ ਦਰਜ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਚਾਈਨਾ ਡੋਰ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਪਤੰਗ ਵੇਚਣ ਵਾਲਿਆ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਕਿਉਂਕਿ ਲੋਕਾਂ ਵੱਲੋਂ ਨਿੱਜੀ ਸਵਾਰਥਾਂ ਦੇ ਚੱਲਦੇ ਘਰਾਂ 'ਚ ਲਿਆ ਕੇ ਚਾਈਨਾ ਡੋਰ ਲੋਕਾਂ ਨੂੰ ਵੇਚੀ ਜਾ ਰਹੀ ਹੈ। ਜਿਉਂ-ਜਿਉਂ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ, ਚਾਈਨਾ ਡੋਰ ਦਾ ਰੇਟ ਵੱਧਦਾ ਜਾ ਰਿਹਾ ਹੈ।
ਛਾਪੇਮਾਰੀ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ : ਮੁਕੇਸ਼ ਸ਼ਰਮਾ
ਸਮਾਜ ਸੇਵੀ ਮੁਕੇਸ਼ ਸ਼ਰਮਾ ਦਾ ਕਹਿਣਾ ਹੈ ਕਿ ਚਾਈਨਾ ਡੋਰ ਨੇ ਨਾ ਸਿਰਫ ਮਨੁੱਖਾਂ ਅਤੇ ਜੀਵ-ਜੰਤੂਆਂ ਨੂੰ ਵੱਡੇ ਅਤੇ ਡੂੰਘੇ ਜ਼ਖਮ ਦਿੱਤੇ ਹਨ, ਸਗੋਂ ਕਈਆਂ ਦੀਆਂ ਜਾਨਾਂ ਤੱਕ ਵੀ ਲੈ ਲਈਆਂ ਹਨ। ਇੱਥੇ ਹੀ ਬੱਸ ਨਹੀਂ, ਇਹ ਡੋਰ ਪਤੰਗਬਾਜ਼ੀ ਕਰਨ ਵਾਲਿਆਂ ਦੇ ਹੱਥਾਂ ਨੂੰ ਵੀ ਜ਼ਖਮੀ ਕਰ ਦਿੰਦੀ ਹੈ। ਇਸ ਸਭ ਕੁੱਝ ਦੇ ਬਾਵਜੂਦ ਇਸ ਡੋਰ ਦੀ ਵਰਤੋਂ ’ਤੇ ਰੋਕ ਨਹੀਂ ਲੱਗ ਸਕੀ। ਪ੍ਰਸ਼ਾਸਨ ਚੋਰੀ-ਛੁਪੇ ਹੋ ਰਹੀ ਚਾਈਨਾ ਡੋਰ ਦੀ ਵਿਕਰੀ ’ਤੇ ਤੁਰੰਤ ਰੋਕ ਲਗਾਏ। ਇਸ ਦੇ ਲਈ ਛਾਪੇਮਾਰੀ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ।
ਪਿੰਡ 'ਚੋਂ ਲੰਘਣਾ ਹੈ ਤਾਂ ਲਿਆਓ ਜੀ 200 ਦੀ ਪਰਚੀ, ਅੱਗੋਂ ਪੁਲਸ ਨੇ ਪਾ 'ਤੀ ਕਾਰਵਾਈ
NEXT STORY