ਜਲੰਧਰ (ਸੋਨੂੰ)- ਦੇਸ਼ ਭਰ ਵਿਚ ਅੱਜ ਈਦ-ਉੱਲ-ਅਜ਼ਹਾ ਦਾ ਤਿਉਹਾਰ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਜਲੰਧਰ ਵਿਚ ਵੀ ਈਦ-ਉੱਲ-ਅਜ਼ਹਾ ਦਾ ਤਿਉਹਾਰ ਦਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਈਦ ਦੇ ਪਵਿੱਤਰ ਦਿਹਾੜੇ 'ਤੇ ਜਲੰਧਰ ਵੈਸਟ ਹਲਕੇ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਵੀ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਸੁਸ਼ੀਲ ਰਿੰਕੂ ਨੇ ਵੀ ਮਸਜਿਦ ਵਿਚ ਨਮਾਜ਼ ਅਦਾ ਕਰਨ ਮੌਕੇ ਨਜ਼ਰ ਆਏ। ਇਸ ਮੌਕੇ ਇਕ-ਦੂਜੇ ਨੂੰ ਗਲੇ ਲਗਾ ਕੇ ਲੋਕ ਈਦ ਦੀ ਮੁਬਾਰਕਬਾਦ ਦਿੰਦੇ ਵਿਖਾਈ ਦਿੱਤੇ।
ਦੱਸਣਯੋਗ ਹੈ ਕਿ ਸਾਰੀਆਂ ਮਸਜਿਦਾਂ ਅਤੇ ਇਦਗਹਾਂ ਨਮਾਜ਼ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ। ਜਾਣਕਾਰੀ ਦਿੰਦੇ ਹੋਏ ਨਈਮ ਖਾਨ ਨੇ ਈਦਗਾਹ ਅਤੇ ਮਸਜਿਦਾਂ ਦੇ ਪ੍ਰਧਾਨ ਸਾਹਿਬਾਨਾਂ ਕੋਲੋ ਜਾਣਕਾਰੀ ਪ੍ਰਾਪਤ ਕਰ ਨਮਾਜ਼ ਦਾ ਟਾਈਮ ਟੇਬਲ ਜਾਰੀ ਕੀਤਾ ਗਿਆ ਹੈ। ਕਿਸ ਮਸਜਿਦ ਵਿਚ ਕਿੰਨੇ ਵਜੇ ਹੋਵੇਗੀ ਨਮਾਜ਼ ਹੇਠ ਟਈਮ ਅਨੁਸਾਰ ਅਦਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਦੁਨੀਆ ਦੇ ਸਭ ਤੋਂ ਵੱਡੇ ਕਰੂਜ਼ ਜਹਾਜ਼ ਦਾ ਨਿਰਮਾਣ ਪੂਰਾ, ਜਨਵਰੀ 2024 ਤੋਂ ਯਾਤਰੀਆਂ ਨੂੰ ਕਰਾਏਗਾ ਕਈ ਦੇਸ਼ਾਂ ਦੀ ਸੈਰ
ਈਦ ਦੀ ਨਮਾਜ਼ ਨੂੰ ਲੈ ਕੇ ਜ਼ਿਲ੍ਹੇ ਦੀਆਂ ਸਾਰੀਆਂ ਮਸਜਿਦਾਂ ਦੇ ਬਾਹਰ ਅਤੇ ਈਦਗਾਹ ਬਾਹਰ ਪੁਲਸ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ। ਨਮਾਜ ਪੜਨ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਪੂਰੇ ਕੀਤੇ ਗਏ ਹਨ।
ਇਹ ਵੀ ਪੜ੍ਹੋ-ਜਲੰਧਰ ਦੇ ਬਸਤੀ ਗੁਜ਼ਾਂ 'ਚ ਹੋਏ ਕਰਿਆਨਾ ਸਟੋਰ ਮਾਲਕ ਦਾ ਮਰਡਰ ਕੇਸ ਟਰੇਸ, ਕਾਤਲ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਵੀਜ਼ੇ ਦਾ ਝਾਂਸਾ ਦੇ ਕੇ 3.45 ਲੱਖ ਦੀ ਠੱਗੀ
NEXT STORY