ਸ੍ਰੀ ਕੀਰਤਪੁਰ ਸਾਹਿਬ (ਬਾਲੀ, ਚੋਵੇਸ਼ ਲਟਾਵਾ)- ਖ਼ਾਲਸਾਈ ਸ਼ਾਨ ਦੇ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪੈਣ ਨਾਲ ਸਮਾਪਤ ਹੋ ਗਿਆ ਹੈ। 6 ਮਾਰਚ ਤੋਂ ਮੇਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਜਾਵੇਗਾ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਹੁਕਮਨਾਮਾ ਲਿਆ ਗਿਆ। ਇਸ ਮੌਕੇ ਭਾਈ ਜੁਗਰਾਜ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।
ਇਹ ਵੀ ਪੜ੍ਹੋ : ਹੋਲਾ-ਮਹੱਲਾ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕ
ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਮਾਜ ’ਚ ਫੈਲੇ ਹਨੇਰੇ ਨੂੰ ਦੂਰ ਕੀਤਾ ਅਤੇ ਹੋਲੀ ਨੂੰ ਹੋਲੇ-ਮੱਹੱਲੇ ਦਾ ਨਵਾਂ ਸਰੂਪ ਦੇ ਕੇ ਸਿੱਖ ਪੰਥ ’ਚ ਨਿਆਰੇਪਨ ਦੀ ਮਿਸਾਲ ਪੈਦਾ ਕੀਤੀ ਅਤੇ ਖ਼ਾਲਸਾ ਫ਼ੌਜ ਨੂੰ ਜੰਗੀ ਖੇਡਾਂ ਨਾਲ ਜੋੜਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਰੰਗਾਂ ਦੀ ਹੋਲੀ ਦੀ ਬਜਾਏ ਨਾਮ ਦੀ ਹੋਲੀ ਖੇਡਣ, ਜਿਸ ਨਾਲ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਹੁੰਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ ਦੇ ਸਰਕਾਰੀ ਸਕੂਲਾਂ 'ਚ ਦੋ ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਕਿਉਂ
ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਖ਼ਾਸ ਕਰਕੇ ਨੌਜਵਾਨ ਵਰਗ ਨੂੰ ਕਿ ਉਹ ਗੁਰੂ ਦੇ ਸਿੱਖ ਬਣ ਕਿ ਮੇਲੇ ਵਿਚ ਸ਼ਾਮਲ ਹੋਣ, ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਵੀ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ ਗਈ।
ਇਸ ਮੌਕੇ ਬਾਬਾ ਬਲਕਾਰ ਸਿੰਘ ਉੱਤਰਾਖੰਡ, ਭਾਈ ਗੁਰਦੀਪ ਸਿੰਘ ਕੰਗ ਮੈਨੇਜਰ ਤਖ਼ਤ ਸ੍ਰੀ ਕੇਸਗੜ ਸਾਹਿਬ, ਐਡਵੋਕੇਟ ਹਰਦੇਵ ਸਿੰਘ ਐਡੀਸ਼ਨਲ ਮੈਨੇਜਰ, ਭਾਈ ਸੰਦੀਪ ਸਿੰਘ ਕਲੋਤਾ ਮੀਤ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਗਿਆਨੀ ਨਿਰਮਲ ਸਿੰਘ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ, ਸਤਨਾਮ ਸਿੰਘ ਝੱਜ, ਡਾ. ਸਰਬਣ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਖਰੜ ਤੋਂ ਰੂਪਨਗਰ ਘੁੰਮਣ ਆਏ 3 ਦੋਸਤਾਂ ਨਾਲ ਵਾਪਰੀ ਅਣਹੋਣੀ, ਭਾਖੜਾ ਨਹਿਰ 'ਚ ਡੁੱਬੇ ਦੋ ਨੌਜਵਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੋਇੰਦਵਾਲ ਸਾਹਿਬ ਜੇਲ੍ਹ ’ਚੋਂ ਵੀਡੀਓ ਲੀਕ ਕਰਨ ਦੇ ਮਾਮਲੇ ’ਚ CM ਮਾਨ ਵੱਲੋਂ ਵੱਡੀ ਕਾਰਵਾਈ
NEXT STORY