ਬਨੂੜ : ਬੀਤੇ ਦਿਨੀਂ ਊਨਾ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬ ਕੇ ਮੌਤ ਦੇ ਮੂੰਹ ਵਿਚ ਜਾਣ ਵਾਲੇ ਬਨੂੜ ਦੇ 7 ਨੌਜਵਾਨਾਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿਵੇਂ ਹੀ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਬਨੂੜ ਵਿਖੇ ਪਹੁੰਚੀਆਂ ਤਾਂ ਮਾਹੌਲ ਅਤਿ ਗਮਗੀਨ ਹੋ ਗਿਆ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਦੇ ਅੰਬਰ ਕੰਬਾਊ ਵਿਰਲਾਪ ਨੇ ਹਰ ਅੱਖ ਨਮ ਕਰ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਮ੍ਰਿਤਕਾਂ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਏ। ਮ੍ਰਿਤਕਾਂ ਵਿਚ ਰਮਨ ਪੁੱਤਰ ਲਾਲ ਚੰਦ, ਪਵਨ ਪੁੱਤਰ ਸੁਰਜੀਤ ਰਾਮ, ਅਰੁਣ ਪੁੱਤਰ ਰਮੇਸ਼ ਕੁਮਾਰ, ਲਵ ਪੁੱਤਰ ਲਾਲ ਚੰਦ, ਲਖਵੀਰ ਪੁੱਤਰ ਰਮੇਸ਼ ਕੁਮਾਰ, ਵਿਸ਼ਾਲ ਪੁੱਤਰ ਰਾਜੂ, ਸ਼ਿਵਾ ਪੁੱਤਰ ਅਵਤਾਰ ਸਿੰਘ ਸ਼ਾਮਲ ਸਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਕਾਤਲਾਂ ਦੀ ਪੁਲਸ ਨੂੰ ਵੰਗਾਰ, ਫੇਸਬੁੱਕ ’ਤੇ ਤਸਵੀਰ ਪਾ ਕੇ ਲਿਖੀਆਂ ਇਹ ਗੱਲਾਂ
ਦੱਸਣਯੋਗ ਹੈ ਕਿ ਇਹ ਹਾਦਸਾ ਸੋਮਵਾਰ ਸ਼ਾਮ ਊਨਾ ਜ਼ਿਲ੍ਹੇ ਦੀ ਬੰਗਾਣਾ ਤਹਿਸੀਲ ’ਚ ਪੈਂਦੇ ਕੋਟਲਾ ਪਿੰਡ ’ਚ ਬਾਬਾ ਗਰੀਬ ਦਾਸ ਦੇ ਮੰਦਿਰ ਕੋਲ ਉਸ ਸਮੇਂ ਵਾਪਰਿਆ ਜਦੋਂ ਮੋਹਾਲੀ ਜ਼ਿਲ੍ਹੇ ਦੇ ਕਸਬੇ ਬਨੂੜ ਦੇ ਰਹਿਣ ਵਾਲੇ 7 ਨੌਜਵਾਨ ਝੀਲ ਵਿਚ ਨਹਾਉਣ ਲੱਗੇ ਸਨ। ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਦੇ ਡੁੱਬਦਾ ਦੇਖ ਬਚਾਉਣ ਗਏ ਬਾਕੀ ਨੌਜਵਾਨ ਵੀ ਮੌਤ ਦੇ ਮੂੰਹ ਵਿਚ ਜਾ ਪਏ। ਦਰਅਸਲ 11 ਨੌਜਵਾਨਾਂ ਦਾ ਜਥਾ ਸਾਉਣ ਮਹੀਨੇ ਦੇ ਨਰਾਤਿਆਂ ’ਚ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਨਿਕਲਿਆ ਸੀ। ਇਹ ਸਾਰੇ ਪਹਿਲਾਂ ਨੈਣਾ ਦੇਵੀ ਮੱਥਾ ਟੇਕ ਕੇ ਬਾਬਾ ਬਾਲਕ ਨਾਥ ਵਿਖੇ ਜਾ ਰਹੇ ਸਨ ਕਿ ਰਸਤੇ ’ਚ ਪੈਂਦੇ ਬਾਬਾ ਗਰੀਬ ਨਾਥ ਦੇ ਮੰਦਿਰ ਕੋਲ ਇਹ ਗੋਬਿੰਦ ਸਾਗਰ ਝੀਲ ’ਚ ਨਹਾਉਣ ਲੱਗ ਗਏ । ਇਸ ਦੌਰਾਨ ਇਕ ਨੌਜਵਾਨ ਡੂੰਘੇ ਪਾਣੀ ’ਚ ਚਲਾ ਗਿਆ। ਉਸ ਨੂੰ ਬਚਾਉਣ ਲਈ ਬਾਕੀ ਨੌਜਵਾਨ ਚੇਨ ਬਣਾ ਕੇ ਉਸ ਨੂੰ ਫੜਨ ਦਾ ਯਤਨ ਕਰ ਰਹੇ ਸਨ ਕਿ 7 ਨੌਜਵਾਨ ਵੀ ਡੂੰਘੇ ਪਾਣੀ ’ਚ ਸਮਾ ਗਏ ਅਤੇ ਸਾਰਿਆਂ ਦੀ ਹੀ ਡੁੱਬਣ ਨਾਲ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਮੋਗਾ ’ਚ ਅਧਿਆਪਕ ਨੂੰ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ
ਪੰਜਾਬ ਸਰਕਰਾ ਨੇ ਦਿੱਤੀ ਵਿੱਤੀ ਸਹਾਇਤ
ਊਨਾ ਜ਼ਿਲ੍ਹੇ 'ਚ ਬੀਤੇ ਦਿਨ ਪੰਜਾਬ ਦੇ 7 ਨੌਜਵਾਨਾਂ ਦੀ ਮੌਤ ਹੋਣ ਕਾਰਨ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਇਨ੍ਹਾਂ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ 'ਚ ਨਾਪੀ ਨਹੀਂ ਜਾ ਸਕਦੀ ਪਰ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਉਨ੍ਹਾਂ ਦਾ ਦੁੱਖ ਘੱਟ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਗੋਬਿੰਦ ਸਾਗਰ ਝੀਲ 'ਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰਿਲੀਫ਼ ਫੰਡ 'ਚੋਂ 1 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਜਿਸ ਪਿਓ ਨੇ ਦੁਨੀਆ ਵਿਖਾਈ ਪੁੱਤ ਨੇ ਉਸ ਨੂੰ ਹੀ ਦਿੱਤੀ ਦਿਲ ਕੰਬਾਊ ਮੌਤ, ਹੈਰਾਨ ਕਰਨ ਵਾਲੀ ਹੈ ਘਟਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਗੁਰਦਾਸਪੁਰ ਦੇ 2 ਘਰਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ 8 ਤੋਲੇ ਸੋਨਾ ਤੇ ਲੱਖਾਂ ਰੁਪਏ ਨਕਦੀ ਲੈ ਹੋਏ ਫ਼ਰਾਰ
NEXT STORY