ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇਕ 24 ਸਾਲਾ ਨੌਜਵਾਨ ਦੀ ਹਾਲ ਹੀ ਵਿੱਚ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਦੀ ਮ੍ਰਿਤਕ ਦੇਹ 16 ਦਿਨਾਂ ਬਾਅਦ ਅੱਜ ਉਸ ਦੇ ਜੱਦੀ ਪਿੰਡ ਉਸਮਾਨ ਸ਼ਹੀਦ ਵਿਖੇ ਪੁੱਜੀ। ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਰਿਤੀ-ਰਿਵਾਜ਼ਾਂ ਨਾਲ ਤਜਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ। ਪਰਿਵਾਰ ਨੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਇਥੇ ਲਿਆਉਣ ਲਈ ਪ੍ਰਵਾਸੀ ਵੀਰਾਂ ਦਾ ਧੰਨਵਾਦ ਕੀਤਾ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਜਿੰਦਰ ਸਿੰਘ ਆਪਣੀ ਡਿਊਟੀ ਖ਼ਤਮ ਕਰਕੇ ਘਰ ਪਰਤ ਰਿਹਾ ਸੀ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ, ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਆਪਣੇ ਪੁੱਤਰ ਨੂੰ ਪੁਰਤਗਾਲ ਭੇਜਿਆ ਸੀ। ਤਾਂ ਜੋ ਘਰ ਦੀ ਆਰਥਿਕ ਹਾਲਤ ਚੰਗੀ ਹੋ ਸਕੇ। ਐਤਵਾਰ 5 ਫਰਵਰੀ ਨੂੰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮਿਲੀ ਦਰਦਨਾਕ ਮੌਤ
ਜਿਸ ਤੋਂ ਬਾਅਦ ਮੇਰੇ ਵੱਲੋਂ ਪੁਰਤਗਾਲ ਦੇ ਰਹਿਣ ਵਾਲੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੰਮ ਖ਼ਤਮ ਕਰਕੇ ਪੰਜੇ ਦੋਸਤ ਕਾਰ 'ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫ਼ਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੇ ਟੋਏ ਵਿੱਚ ਪਲਟ ਗਈ। ਬੜੀ ਮੁਸ਼ਕਿਲ ਨਾਲ ਉਹ ਸਾਰੇ ਕਾਰ ਵਿਚੋਂ ਬਾਹਰ ਆ ਗਏ ਪਰ ਤਜਿੰਦਰ ਸਿੰਘ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚੋਂ ਨਿਕਲ ਗਿਆ।
ਜਦੋਂ ਤਜਿੰਦਰ ਸਿੰਘ ਨੂੰ ਉਸ ਦੇ ਦੋਸਤਾਂ ਵੱਲੋਂ ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਉਸ ਨੂੰ ਹੋਸ਼ ਨਹੀਂ ਆਈ ਤਾਂ ਉਸ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਅਸੀਂ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਐੱਨ. ਆਰ. ਆਈ. ਵੀਰਾਂ ਨਾਲ ਸੰਪਰਕ ਕਰ ਰਹੇ ਸੀ। ਜਿਸ ਤੋਂ ਬਾਅਦ ਸਾਰਿਆਂ ਦੇ ਸਹਿਯੋਗ ਨਾਲ ਪੁੱਤਰ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਪਹੁੰਚੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ: ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਿਸਾਨ ਅੰਦੋਲਨ ਦੇ ਮੁੱਦੇ 'ਤੇ ਪੰਜਾਬ ਸਰਕਾਰ ਦਾ ਗ੍ਰਹਿ ਮੰਤਰਾਲੇ ਨੂੰ ਜਵਾਬ, ਲਿਖੀ ਚਿੱਠੀ
NEXT STORY