ਨਕੋਦਰ (ਪਾਲੀ)- ਨਕੋਦਰ ਵਿਖੇ 30 ਲੱਖ ਦੀ ਫਿਰੌਤੀ ਨਾ ਦੇਣ ਨੂੰ ਲੈ ਕੇ ਬੀਤੇ ਦਿਨੀਂ ਕੱਪੜਾ ਵਪਾਰੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਕਤ ਵਪਾਰੀ ਨੂੰ ਕਰੀਬ 37 ਦਿਨ ਪਹਿਲਾਂ 30 ਲੱਖ ਰੁਪਏ ਦੀ ਫਿਰੌਤੀ ਲਈ ਫੋਨ ਆਇਆ ਸੀ, ਵਾਰ-ਵਾਰ ਧਮਕੀਆਂ ਆਉਣ ਤੋਂ ਬਾਅਦ ਪੁਲਸ ਨੇ ਭਾਵੇਂ ਮਾਮਲਾ ਦਰਜ ਕਰਕੇ ਉਸ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਪਰ ਗੈਂਗਸਟਰਾਂ ਨੇ ਪੁਲਸ ਦੀ ਵੀ ਪ੍ਰਵਾਹ ਨਾ ਕਰਦਿਆਂ ਦੁਕਾਨ ਦੇ ਬਾਹਰ ਹੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਅਤੇ ਉਸ ਦੀ ਸੁਰੱਖਿਆ ’ਚ ਤਾਇਨਾਤ ਕਾਂਸਟੇਬਲ ਮਨਦੀਪ ਸਿੰਘ ਨੂੰ ਸ਼ਰੇਆਮ ਬਾਜ਼ਾਰ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਸ਼ਹਿਰ ’ਚ ਵਾਪਰੀ ਇਸ ਘਟਨਾ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ, ਜਿਸ ਕਾਰਨ ਸ਼ਹਿਰ ਵਾਸੀ ਭਾਰੀ ਰੋਸ ’ਚ ਆਏ ਅਤੇ ਵਾਪਰੀ ਇਸ ਮੰਗਭਾਗੀ ਘਟਨਾ ਦੇ ਰੋਸ ਵਜੋਂ ਨਕੋਦਰ ਸ਼ਹਿਰ ਨੂੰ ਸੰਪੂਰਨ ਤੌਰ ’ਤੇ ਬੰਦ ਰੱਖਿਆ ਗਿਆ। ਸ਼ਹਿਰ ਵਾਸੀਆਂ ਨੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਜਲੰਧਰ ਬਾਈਪਾਸ ਕਮਲ ਹਸਪਤਾਲ ਲਾਗੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਤੇ ਧਰਨਾ ਖ਼ਤਮ ਕਰਵਾਇਆ।
ਇਹ ਵੀ ਪੜ੍ਹੋ : ਜਲੰਧਰ: ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਕਾਂਡ ਦੀ CCTV ਆਈ ਸਾਹਮਣੇ, ਆਡੀਓ ਵੀ ਹੋਈ ਵਾਇਰਲ

ਦੂਜੇ ਪਾਸੇ ਵੀਰਵਾਰ ਟਿੰਮੀ ਚਾਵਲਾ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਖੱਦਰ ਭੰਡਾਰ ਰੋਡ ਵਿਖੇ ਕਰ ਦਿੱਤਾ ਗਿਆ। ਟਿੰਮੀ ਚਾਵਲਾ ਨੂੰ ਗਮਹੀਨ ਅੱਖਾਂ ਨਾਲ ਸ਼ਰਧਾਂਜਲੀ ਦੇਣ ਹਜ਼ਾਰਾਂ ਦੀ ਗਿਣਤੀ ’ਚ ਲੋਕ ਪਹੁੰਚੇ। ਉੱਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ। ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਜਿਨ੍ਹਾਂ ’ਚ ਅਮਰਜੀਤ ਸਿੰਘ ਸਮਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ, ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਕਾਂਗਰਸ ਨਕੋਦਰ, ਬੀਬੀ ਇੰਦਰਜੀਤ ਕੌਰ ਮਾਨ ਹਲਕਾ ਵਿਧਾਇਕ ਨਕੋਦਰ, ਗੁਰਪ੍ਰਤਾਪ ਸਿੰਘ ਵਡਾਲਾ ਸਾਬਕਾ ਵਿਧਾਇਕ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਵਿਧਾਇਕ ਸ਼ਾਹਕੋਟ, ਨਗਰ ਕੌਂਸਲ ਪ੍ਰਧਾਨ ਨਵਨੀਤ ਐਰੀ ਨੀਤਾ, ਗੁਰਪ੍ਰੀਤ ਸਿੰਘ ਗੋਪੀ ਸੀਨੀ. ਮੀਤ ਪ੍ਰਧਾਨ, ਪਵਨ ਗਿੱਲ ਮੀਤ ਪ੍ਰਧਾਨ, ਸਮਾਜ ਸੇਵਕ ਗੌਰਵ ਜੈਨ, ਹੇਮੰਤ ਸ਼ਰਮਾ ਕੌਸਲਰ, ਅਸ਼ਵਨੀ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼

ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਕੇ ਸਥਿਤੀ ਦਾ ਲਿਆ ਜਾਇਜ਼ਾ
ਨਕੋਦਰ ਸ਼ਹਿਰ ’ਚ ਸ਼ਰੇਆਮ ਵਾਪਰੀ ਉਕਤ ਘਟਨਾਕ੍ਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਪਣੀ ਟੀਮ ਨਾਲ ਨਕੋਦਰ ਪਹੁੰਚੇ। ਉਨ੍ਹਾਂ ਘਟਨਾ ਸਥਾਨ ਦਾ ਦੌਰਾ ਕਰਕੇ ਗੁਰਸ਼ਰਨ ਸਿੰਘ ਸੰਧੂ ਆਈ. ਜੀ. ਜਲੰਧਰ ਰੇਂਜ, ਸਵਰਨਦੀਪ ਸਿੰਘ ਐੱਸ. ਐੱਸ. ਪੀ., ਨਵਜੋਤ ਸਿੰਘ ਮਾਹਲ ਏ. ਆਈ. ਜੀ., ਸੰਜੀਵ ਗੋਇਲ ਏ. ਆਈ. ਜੀ., ਸਰਬਜੀਤ ਸਿੰਘ ਬਾਹੀਆ ਐੱਸ. ਪੀ. ਡੀ., ਪਰਮਿੰਦਰ ਸਿੰਘ ਡੀ. ਐੱਸ. ਪੀ., ਹੁਸ਼ਿਆਰਪੁਰ, ਡੀ. ਐੱਸ. ਪੀ. ਹਰਜਿੰਦਰ ਸਿੰਘ ਨਾਲ ਮੀਟਿੰਗ ਕਰਕੇ ਵਾਰਦਾਤ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਹੁਕਮ ਦੇਣ ਉਪਰੰਤ ਟਿੰਮੀ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। ਉਨ੍ਹਾ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।



ਇਹ ਵੀ ਪੜ੍ਹੋ : ਕਪੂਰਥਲਾ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਪਿੱਜ਼ਾ ਲੈਣ ਗਏ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਡੀ. ਜੀ. ਪੀ. ਦੀ ਚਿਤਾਵਨੀ ਤੋਂ ਬਾਅਦ ਵੀ ਨਹੀਂ ਸੁਧਰੇ ਲੋਕ, ਸਟੇਟਸ ’ਤੇ ਹਥਿਆਰਾਂ ਨਾਲ ਅਪਲੋਡ ਕਰ ਰਹੇ ਤਸਵੀਰਾਂ
NEXT STORY