ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਅਧੀਨ ਆਉਂਦੇ ਮਜੀਠਾ ਰੋਡ ’ਤੇ ਤੜਕਸਾਰ ਪਈ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ’ਤੇ ਆਪਣੇ ਘਰੋਂ ਕੰਮ ਲਈ ਨਿਕਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਜਦੋਂ ਨੌਜਵਾਨ ਮਜੀਠਾ ਰੋਡ ’ਤੇ ਅੱਗੇ ਵੱਧ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਵੇਰਕਾ ਦੁੱਧ ਪਲਾਂਟ ਦੇ ਇੱਕ ਆਟੋ ਨਾਲ ਟੱਕਰ ਹੋ ਗਈ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਪਹਿਲਾਂ ਹੀ ਮੋਟਰਸਾਈਕਲ ਦਾ ਹੈਂਡਲ ਡੋਲ ਗਿਆ, ਜਿਸ ਕਾਰਨ ਨੌਜਵਾਨ ਸੜਕ ’ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਇਹ ਸਾਰਾ ਮਾਮਲਾ ਫਿਲਹਾਲ ਜਾਂਚ ਅਧੀਨ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ, ਵਿਜ਼ੀਬਿਲਟੀ ਜ਼ੀਰੋ, ਅੰਮ੍ਰਿਤਸਰ ਏਅਰਪੋਰਟ 'ਤੇ ਕਈ ਫਲਾਈਟਾਂ ਰੱਦ
ਦੂਜੇ ਪਾਸੇ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਉਨ੍ਹਾਂ ਦੇ ਘਰ ਦਾ ਇਕਲੌਤਾ ਪੁੱਤ ਸੀ, ਜਿਸ ਦੀ ਮੌਤ ਨਾਲ ਪੂਰਾ ਪਰਿਵਾਰ ਟੁੱਟ ਕੇ ਰਹਿ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅੱਗੇ ਰੋ-ਰੋ ਕੇ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਅੱਜ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Powercut ! ਇੰਨੀ ਦੇਰ ਰਹੇਗੀ ਬੱਤੀ ਗੁੱਲ
ਇਸ ਸਬੰਧੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਵੱਲੋਂ ਹਾਦਸੇ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪ੍ਰਾਪਰਟੀ ਡੀਲਰ ਦੇ ਘਰ ਵੜ ਕੇ ਕੀਤਾ ਜਾਨਲੇਵਾ ਹਮਲਾ
NEXT STORY