ਸਮਰਾਲਾ (ਗਰਗ, ਬੰਗੜ) : ਬੁੱਧਵਾਰ ਸਵੇਰੇ ਇੱਥੇ ਬਾਈਪਾਸ ਨੇੜੇ ਇਕ ਤੇਜ਼ ਰਫ਼ਤਾਰ ਫਾਰਚੂਨਰ ਗੱਡੀ ਨੇ ਹਾਈਵੇ ’ਤੇ ਸਾਈਕਲਿੰਗ ਕਰ ਰਹੇ ਇਕ ਰਿਟਾਇਰਡ ਬੈਂਕ ਅਧਿਕਾਰੀ ਅਤੇ ਉਸ ਨਾਲ ਜਾ ਰਹੇ ਪੰਚਾਇਤ ਅਫ਼ਸਰ ਨੂੰ ਬੁਰੀ ਤਰ੍ਹਾਂ ਨਾਲ ਦਰੜ ਦਿੱਤਾ। ਇਸ ਹਾਦਸੇ ਵਿਚ ਰਿਟਾਇਰਡ ਬੈਂਕ ਅਧਿਕਾਰੀ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਹੈ, ਜਦਕਿ ਪੰਚਾਇਤ ਅਫ਼ਸਰ ਨੂੰ ਜ਼ਖਮੀ ਹਾਲਤ ਵਿਚ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਦੇ ਆਦਰਸ਼ ਨਗਰ ਵਿਖੇ ਰਹਿਣ ਵਾਲੇ ਰਿਟਾਇਰਡ ਬੈਂਕ ਅਧਿਕਾਰੀ ਮਨਜੀਤ ਸਿੰਘ (60) ਅਤੇ ਉਨ੍ਹਾਂ ਦਾ ਗੁਆਂਢੀ ਪੰਚਾਇਤ ਅਫ਼ਸਰ ਹਰਜੀਤ ਸਿੰਘ ਰੋਜ਼ਾਨਾ ਵਾਂਗ ਸਾਈਕਲਿੰਗ ਕਰਦੇ ਹੋਏ ਸਵੇਰੇ ਕਰੀਬ ਸਾਢੇ 7 ਵਜੇ ਵਾਪਸ ਘਰ ਪਰਤ ਰਹੇ ਸਨ।
ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਸੀ ਜਿਮ ਟ੍ਰੇਨਰ ਕੁੜੀ, ਜਦੋਂ ਘਰ ਜਾ ਕੇ ਇਸ ਹਾਲਤ ’ਚ ਦੇਖਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਅਚਾਨਕ ਚਹਿਲਾ ਬਾਈਪਾਸ ਕੋਲ ਲੁਧਿਆਣਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਫਾਰਚੂਨਰ ਗੱਡੀ ਨੇ ਇਨ੍ਹਾਂ ਨੂੰ ਦਰੜ ਦਿੱਤਾ ਅਤੇ ਦੂਰ ਤੱਕ ਘੜੀਸ ਕੇ ਲੈ ਗਈ। ਇਸ ਹਾਦਸੇ ਵਿਚ ਬੈਂਕ ਅਧਿਕਾਰੀ ਮਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਸਥਾਨਕ ਬਲਾਕ ਪੰਚਾਇਤ ਦਫ਼ਤਰ ਵਿਚ ਨਿਯੁਕਤ ਪੰਚਾਇਤ ਅਫ਼ਸਰ ਹਰਜੀਤ ਸਿੰਘ ਇਸ ਵੇਲੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਕਾਰਵਾਈ ਲਈ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਫਾਰਚੂਨਰ ਗੱਡੀ ਕੱਬਜ਼ੇ ਵਿਚ ਲੈ ਲਈ ਗਈ ਹੈ ਅਤੇ ਚਾਲਕ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਲਿਆਂਦੇ ਪੈਸਿਆਂ ਦਾ ਸਰੋਤ ਵਿਜੀਲੈਂਸ ਲਈ ਬਣਿਆ ਬੁਝਾਰਤ
NEXT STORY