ਅੰਮ੍ਰਿਤਸਰ (ਗੁਰਪ੍ਰੀਤ) – ਚਾਰ ਸਾਲਾਂ ਤੋਂ ਲਿਵ ਇਨ ਰਿਲੇਸ਼ਨ ਰਹਿ ਰਹੇ ਜੋੜੇ ਦੀ ਕਹਾਣੀ ਦੁਖਾਂਤ ‘ਚ ਖਤਮ ਹੋ ਗਈ। ਜਾਣਕਾਰੀ ਮੁਤਾਬਕ ਜਦੋਂ ਮੁੰਡਾ ਤੇ ਕੁੜੀ ਚਾਰ ਸਾਲਾਂ ਤੋਂ ਲਿਵ ਇਨ ਰਿਲੇਸ਼ਨ ਵਿਤ ਸਨ, ਜਦੋਂ ਮੁੰਡੇ ਦੇ ਪਰਿਵਾਰ ਨੇ ਵਿਆਹ ਦੀ ਗੱਲ ਕੁੜੀ ਦੇ ਪਰਿਵਾਰ ਨਾਲ ਕੀਤੀ ਤਾਂ ਕੁੜੀ ਨੇ ਸਪੱਸ਼ਟ ਕਹਿ ਦਿੱਤਾ ਕਿ ਉਹ ਵਿਦੇਸ਼ ਜਾ ਰਹੀ ਹੈ ਅਤੇ ਹੁਣ ਉਹ ਮੁੰਡੇ ਨਾਲ ਵਿਆਹ ਨਹੀਂ ਕਰਾ ਸਕਦੀ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ
ਇਹ ਗੱਲ ਸੁਣ ਕੇ ਮੁੰਡਾ ਬੁਰੇ ਤੌਰ 'ਤੇ ਸਦਮੇ ‘ਚ ਚੱਲ ਗਿਆ ਅਤੇ ਉਸ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ‘ਤੇ ਹੀ ਪਰਿਵਾਰ 'ਚ ਕੋਹਰਾਮ ਮਚ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਰੋ-ਰੋ ਕੇ ਬੁਰੇ ਹਾਲ 'ਚ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਪਰਿਵਾਰ ਦਾ ਕਹਿਣਾ ਹੈ ਕਿ ਚਾਰ ਸਾਲਾਂ ਤੋਂ ਦੋਵੇਂ ਇਕੱਠੇ ਰਹਿ ਰਹੇ ਸਨ, ਇਕੱਠੇ ਘੁੰਮਦੇ ਰਹਿੰਦੇ ਸਨ ਅਤੇ ਹਾਲ ਹੀ ‘ਚ ਮੁੰਡੇ ਨੇ ਉਸ ਕੁੜੀ ਦਾ ਜਨਮਦਿਨ ਵੀ ਮਨਾਇਆ ਸੀ। ਮ੍ਰਿਤਕ ਦੇ ਭਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ ਅਤੇ ਉਨ੍ਹਾਂ ਦੋਸ਼ੀਆਂ ‘ਤੇ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਹੜਤਾਲ!
NEXT STORY