ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਬਤੌਰ ਰੇਡੀਓਲਾਜਿਸਟ ਦੇ ਤੌਰ ’ਤੇ ਕੰਮ ਕਰਦੀ 23 ਸਾਲਾ ਆਰਤੀ ਨਾਂ ਦੀ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੌਰਾਨ ਮੌਕੇ ’ਤੇ ਪਹੁੰਚੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਦੱਸਿਆ ਕਿ 23 ਸਾਲਾ ਆਰਤੀ ਨਾਂ ਦੀ ਲੜਕੀ ਐਕਸਰੇ ਵਿਭਾਗ ’ਚ ਕੰਮ ਕਰਦੀ ਸੀ ਅਤੇ ਇਹ ਕੱਲ੍ਹ ਹੀ ਆਪਣੇ ਪਿੰਡ ਗੁਰਦਾਸਪੁਰ ਤੋਂ ਵਾਪਸ ਪਟਿਆਲੇ ਆਈ ਸੀ। ਇਹ ਲੜਕੀ ਰਾਜਿੰਦਰਾ ਹਸਪਤਾਲ ਦੇ ਹੋਸਟਲ ’ਚ ਰਹਿੰਦੀ ਸੀ, ਜਿਸ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ : ਪੰਨੂ ਨੇ 15 ਅਗਸਤ ਤਕ ਭਾਰਤ ਦੇ ਵੱਡੇ ਸ਼ਹਿਰਾਂ ’ਚ ਬਿਜਲੀ ਸਪਲਾਈ ’ਚ ਵਿਘਨ ਪਾਉਣ ਦੀ ਦਿੱਤੀ ਧਮਕੀ
ਪੁਲਸ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਅਤੇ ਨਾ ਹੀ ਉਨ੍ਹਾਂ ਨੂੰ ਫਿਲਹਾਲ ਇਸ ਮਾਮਲੇ ਦੀ ਕੋਈ ਜਾਣਕਾਰੀ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਲੜਕੀ ਦੀ ਮੌਤ ਬਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲੜਕੀ ਦੀ ਛੋਟੀ ਭੈਣ ਹਸਪਤਾਲ ਵਿਖੇ ਪਹੁੰਚ ਚੁੱਕੀ ਹੈ। ਲੜਕੀ ਦੇ ਮਾਤਾ-ਪਿਤਾ ਦੇ ਆਉਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਪੂਰੀ ਜਾਂਚ ਪਡ਼ਤਾਲ ਕੀਤੀ ਜਾਵੇਗੀ ਅਤੇ ਫਿਲਹਾਲ ਲਡ਼ਕੀ ਦੀ ਲਾਸ਼ ਨੂੰ ਮੋਰਚਰੀ ਵਿਖੇ ਭੇਜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਉਥੇ ਸੰਸਦ 'ਚ ਸਹੁੰ ਚੁੱਕਣ ਨੂੰ ਲੈ ਕੇ MP ਮਾਨ ਦਾ ਵੱਡਾ ਬਿਆਨ, ਪੜ੍ਹੋ TOP 10
NEXT STORY