ਫਤਿਹਗੜ੍ਹ ਸਾਹਿਬ (ਜੱਜੀ)-ਇਕ ਕੁੜੀ ਵੱਲੋਂ ਵਿਆਹ ਕਰਵਾਉਣ ਤੋਂ ਜਵਾਬ ਦੇਣ ’ਤੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ, ਜਦਕਿ ਕੁੜੀ ਅਤੇ ਉਸ ਦੇ ਮਾਤਾ-ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਸਰਕਾਰੀ ਵਿੱਤ ਵਿਭਾਗ ਦੇ ਰੂਪਨਗਰ ਵਿਖੇ ਖਜ਼ਾਨਾ ਦਫ਼ਤਰ ’ਚ ਨੌਕਰੀ ਕਰਦਾ ਹੈ। ਉਸ ਦੇ ਪੁੱਤਰ ਦੀ ਦਵਿੰਦਰ ਸਿੰਘ ਦੀ ਗੁਆਂਢ ’ਚ ਆਉਂਦੀ-ਜਾਂਦੀ ਇਕ ਕੁੜੀ ਨਾਲ ਦੋਸਤੀ ਹੋ ਗਈ, ਦੋਵੇਂ ਇਕ-ਦੂਜੇ ਨੂੰ ਮਿਲਦੇ-ਜੁਲਦੇ ਰਹਿੰਦੇ ਸਨ ਅਤੇ ਫੋਨ ’ਤੇ ਵੀ ਗੱਲਬਾਤ ਕਰਦੇ ਸਨ, ਜੋ ਦੋਵੇਂ ਆਪਸ ’ਚ ਵਿਆਹ ਕਰਵਾਉਣਾ ਚਾਹੁੰਦੇ ਸੀ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ
ਇਸ ਸਬੰਧੀ ਦਵਿੰਦਰ ਸਿੰਘ ਨੇ ਆਪਣੇ ਪਰਿਵਾਰ ਨਾਲ ਕੁੜੀ ਦੀ ਸਹਿਮਤੀ ਬਾਰੇ ਵੀ ਦੱਸਿਆ ਸੀ, ਪਹਿਲਾਂ ਤਾਂ ਉਕਤ ਕੁੜੀ ਵਿਆਹ ਕਰਵਾਉਣ ਬਾਰੇ ਮੰਨਦੀ ਸੀ ਪਰ ਹੁਣ ਉਕਤ ਕੁੜੀ ਇਹ ਕਹਿਣ ਲੱਗ ਪਈ ਸੀ ਕਿ ਉਸ ਦੇ ਮਾਤਾ-ਪਿਤਾ ਵਿਆਹ ਲਈ ਨਹੀਂ ਮੰਨ ਰਹੇ। ਇਸ ਕਾਰਨ ਦਵਿੰਦਰ ਸਿੰਘ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨ ਦਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ। ਦਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ, ਜਿਥੇ ਦਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਜਰਨੈਲ ਸਿੰਘ ਦੇ ਬਿਆਨ ’ਤੇ ਕੁੜੀ ਅਤੇ ਉਸਦੇ ਮਾਤਾ-ਪਿਤਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਐਸਕਾਰਟ ਗੱਡੀ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਨਾਲ ਸਮਝੌਤੇ ਨੂੰ ਲੈ ਕੇ ਖਹਿਰਾ ਦਾ ‘ਆਪ’ ’ਤੇ ਨਿਸ਼ਾਨਾ
ਅੰਮ੍ਰਿਤਪਾਲ ਸਿੰਘ 'ਤੇ ਭੜਕਿਆ ਈਸਾਈ ਭਾਈਚਾਰਾ, ਰੱਜ ਕੇ ਭੜਾਸ ਕੱਢਦਿਆਂ ਕਹੀ ਇਹ ਗੱਲ
NEXT STORY