ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ 'ਤੇ ਸੰਕਲਪ ਪ੍ਰਗਟ ਕਰਦੇ ਹੋਏ ਬੁੱਧਵਾਰ ਨੂੰ ਕਿਹਾ ਕਿ 2007 ਤੋਂ 2017 ਤੱਕ ਦੇ 10 ਸਾਲਾਂ ਦੌਰਾਨ ਪੰਜਾਬ ਆਰਥਿਕ ਪੱਖੋਂ ਬਹੁਤ ਪੱਛੜ ਗਿਆ ਸੀ। ਉਕਤ 10 ਸਾਲ ਦੌਰਾਨ ਪੰਜਾਬ ਦੀ ਅਰਥਵਿਵਸਥਾ ਕਮਜ਼ੋਰ ਹੁੰਦੀ ਚਲੀ ਗਈ। ਲਗਭਗ ਪੌਣੇ ਤਿੰਨ ਸਾਲ ਪਹਿਲਾਂ ਸੱਤਾ ਸੰਭਾਲਣ ਸਮੇਂ ਉਨ੍ਹਾਂ ਨੂੰ ਵਿਰਾਸਤ 'ਚ ਕਈ ਚੁਣੌਤੀਆਂ ਮਿਲੀਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਪ੍ਰਵਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੁਨਹਿਰੀ ਅਤੇ ਮਾਣ ਭਰਿਆ ਇਤਿਹਾਸ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ 'ਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਉਨ੍ਹਾਂ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਅਤੇ ਨਾਲ ਹੀ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਕਦਮ ਚੁੱਕੇ, ਛੋਟੇ ਕਿਸਾਨਾਂ ਦਾ ਕਰਜ਼ਾਂ ਮੁਆਫ ਕੀਤਾ ਗਿਆ। ਹੁਣ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਕੰਮ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਪਹਿਲੇ ਪੜਾਅ 'ਚ ਸਕੂਲੀ ਵਿਦਿਆਰਥਣਾਂ ਨੂੰ ਇਹ ਫੋਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਮਜ਼ਬੂਤ ਬਣਾਉਣ ਅਤੇ ਆਰਥਿਕ ਸਥਿਤੀ ਨੂੰ ਵਧੀਆ ਬਣਾਉਣ ਲਈ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਮੇਰੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਇਸ ਸਾਲ 'ਚ ਪੰਜਾਬ ਆਰਥਿਕ ਪੱਖੋਂ ਮਜ਼ਬੂਤੀ ਨਾਲ ਉਭਰ ਕੇ ਸਾਹਮਣੇ ਆਵੇ। ਇਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਸਰਕਾਰ ਦਾ ਏਜੰਡਾ ਪਹਿਲਾਂ ਤੋਂ ਹੀ ਸੌਂਪਿਆ ਹੋਇਆ ਹੈ। ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਸਾਲ ਪੰਜਾਬ ਲਈ ਪ੍ਰਗਤੀਸ਼ੀਲ ਅਤੇ ਵਿਕਾਸ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ਮੁਤਾਬਕ ਕੰਮ ਕਰਦੀ ਹੋਈ ਆਪਣੇ ਵਾਅਦੇ ਪੂਰੇ ਕਰੇਗੀ। ਇਸ ਲਈ ਉਹ ਆਪਣੀ ਪੂਰੀ ਤਾਕਤ ਲਾਉਣਗੇ ਤਾਂ ਜੋ ਸੂਬੇ ਦਾ ਸੁਨਹਿਰੀ ਇਤਿਹਾਸ ਵਾਪਸ ਲਿਆਂਦਾ ਜਾ ਸਕੇ। ਸਭ ਸਰਕਾਰੀ ਵਿਭਾਗਾਂ ਨੂੰ ਲੋਕਾਂ ਦੇ ਕਲਿਆਣ ਲਈ ਕਦਮ ਚੁੱਕਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਇੰਨਾ ਵਿਕਾਸ ਕਰੇ ਕਿ ਇਥੋਂ ਦੇ ਨੌਜਵਾਨਾਂ ਨੂੰ ਨੌਕਰੀਆਂ ਲਈ ਜਾਣਾ ਹੀ ਨਾ ਪਵੇ। ਇਸ ਸੰਤਵ ਲਈ ਉਹ ਦੋ ਸਾਲਾਂ 'ਚ ਆਪਣੀ ਸਰਕਾਰ ਵਲੋ ਹਰ ਸੰਭਵ ਕਦਮ ਚੁੱਕਣਗੇ।
ਨਵਾਂ ਸਾਲ ਮਨਾ ਕੇ ਘਰ ਆ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ
NEXT STORY