ਜਲੰਧਰ- ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਮਾਲੀ ਮਦਦ ਮਿਲਣ ਨਾਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲ ਰਹੀ ਹੈ। ਮਾਨ ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ ਆਰਥਿਕ ਮਦਦ ਹੀ ਨਹੀਂ ਕੀਤੀ ਜਾਂਦੀ ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਸ਼ਹੀਦ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਘਰ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਸੌਂਪ ਰਹੇ ਹਨ।
ਮੁੱਖ ਮੰਤਰੀ ਭਗਵੰਤ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਪਾਲਿਸੀ ਬਣਾਈ ਗਈ ਹੈ ਕਿ ਜਿਹੜੇ ਸੈਨਿਕ, ਫ਼ੌਜੀ ਜਵਾਨ ਡਿਊਟੀ ਦੌਰਾਨ ਦੇਸ਼ ਦੇ ਕਿਸੇ ਵੀ ਕੌਨੇ ਵਿਚ ਸ਼ਹੀਦ ਹੋਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਸਨਮਾਨ ਰਾਸ਼ੀ ਦੇ ਤੌਰ 'ਤੇ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਥੇ ਹੀ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ ਗਿਆ ਹੈ।
ਪੰਜਾਬ 'ਚ ਵੱਡੇ ਟਾਰਗੇਟ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 5 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY