ਫਤਿਹਗੜ੍ਹ ਸਾਹਿਬ (ਵਿਪਨ)- ਫਤਿਹਗੜ੍ਹ ਸਾਹਿਬ ਦੇ ਪਿੰਡ ਖਨਿਆਣ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੋਤੇ ਵੱਲੋਂ 82 ਸਾਲਾ ਦਾਦੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਨੇ ਇਸ ਵਾਰਦਾਤ ਨੂੰ 24 ਘੰਟਿਆਂ ਵਿਚ ਸੁਲਝਾਉਂਦੇ ਹੋਏ ਵਾਰਦਾਤ ਵਿਚ ਵਰਤੀ ਗਈ ਕਾਰ, ਗਹਿਣੇ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧੀ ਜੰਗਜੀਤ ਸਿੰਘ ਡੀ. ਐੱਸ. ਪੀ. ਅਮਲੋਹ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਤਲ ਦੀ ਵਾਰਦਾਤ ਨੂੰ 24 ਘੰਟੇ ਵਿਚ ਟਰੇਸ ਕੀਤਾ ਹੈ। ਦਲਜੀਤ ਸਿੰਘ ਪੁੱਤਰ ਗੁਰਬਖ਼ਸ ਸਿੰਘ ਵਾਸੀ ਖਨਿਆਣਾ ਨੇ ਆਪਣਾ ਬਿਆਨ ਲਿਖਵਾਇਆ ਕਿ ਉਸ ਦੀ ਮਾਤਾ ਹਰਮਿੰਦਰ ਕੌਰ ਉਮਰ 82 ਸਾਲ ਬਾਹਰ ਖੇਤਾਂ ਵਿਚ ਬਣੇ ਮਕਾਨ ਵਿਚ ਰਹਿੰਦੀ ਸੀ। ਬੀਤੇ ਦਿਨ ਪੋਤਾ ਰਣਵੀਰ ਸਿੰਘ ਉਸ ਦੇ ਘਰ ਆਇਆ ਅਤੇ ਉਸ ਦੀ ਮਾਤਾ ਨੂੰ ਆਖਣ ਲੱਗਾ ਕਿ ਤੈਨੂੰ ਮੇਰੀ ਮਾਤਾ ਕਮਲਜੀਤ ਕੌਰ ਬੁਲਾ ਰਹੀ ਹੈ। ਮੈਂ ਤੈਨੂੰ ਗੱਡੀ ਵਿਚ ਲੈਣ ਆਇਆ ਹਾਂ, ਜਿਸ 'ਤੇ ਰਣਵੀਰ ਸਿੰਘ ਹਰਮਿੰਦਰ ਕੌਰ ਨੂੰ ਆਪਣੀ ਕਾਰ ਵਿਚ ਬਿਠਾ ਕੇ ਲੈ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ
ਕਰੀਬ 2 ਘੰਟੇ ਬੀਤ ਜਾਣ ਤੋਂ ਬਾਅਦ ਰਾਹਗੀਰਾਂ ਨੇ ਮੁਦਈ ਨੂੰ ਦੱਸਿਆ ਕਿ ਇਕ ਬਜ਼ੁਰਗ ਔਰਤ ਦੀ ਲਾਸ਼ ਅਮਲੋਹ ਸਾਈਡ ਨੂੰ ਜਾਦਿਆ ਨੇੜੇ ਮੱਕੀ ਦੇ ਖੇਤਾਂ ਵਿਚ ਪਈ ਹੈ। ਜਦੋਂ ਉਸ ਨੇ ਜਾ ਕੇ ਵੇਖਿਆ ਤਾਂ ਲਾਸ਼ ਉਸ ਦੀ ਮਾਤਾ ਦੀ ਸੀ। ਅੱਗੇ ਦੱਸਦੇ ਹੋਏ ਉਸ ਨੇ ਕਿਹਾ ਕਿ ਮੇਰੀ ਮਾਤਾ ਹਰਮਿੰਦਰ ਕੌਰ ਦੇ ਗਹਿਣੇ ਅਤੇ ਮੋਬਾਇਲ਼ ਫੋਨ ਗਾਇਬ ਸੀ। ਨੱਕ ਅਤੇ ਕੰਨ ਵਿਚੋਂ ਖ਼ੂਨ ਨਿਕਲਿਆ ਹੋਇਆ ਸੀ।
ਰਣਬੀਰ ਸਿੰਘ ਨਸ਼ੇ ਕਰਨ ਦਾ ਆਦੀ ਹੈ, ਜਿਸ ਨੇ ਨਸ਼ੇ ਦੀ ਪੂਰਤੀ ਲਈ ਹਰਮਿੰਦਰ ਕੌਰ ਦਾ ਕਤਲ ਕਰਕੇ ਪਹਿਣੇ ਹੋਏ ਸੋਨੇ ਦੇ ਗਹਿਣੇ ਅਤੇ ਮੋਬਾਇਲ ਫੋਨ ਚੋਰੀ ਕਰਕੇ ਲੈ ਗਿਆ ਹੈ। ਰਣਬੀਰ ਸਿੰਘ ਖ਼ਿਲਾਫ਼ ਧਾਰਾ 302, 404 ਆਈ. ਪੀ. ਸੀ. ਦਰਜ ਕਰਕੇ ਦੋਸ਼ੀ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿਚ ਵਰਤੀ ਗਈ ਸਿਲਵਰ ਰੰਗ ਦੀ ਕਾਰ, ਚੋਰੀ ਕੀਤਾ ਮੋਬਾਇਲ, ਗਹਿਣੇ ਉਸ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਨਾਲ ਬਾਜ਼ਾਰ ਵਿੱਚ ਵਿਅਕਤੀ 'ਤੇ ਤਲਵਾਰ ਨਾਲ ਹਮਲਾ ਕਰਨ ਵਾਲੇ ਨਿਹੰਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸੁਖਬੀਰ ਵੱਲੋਂ CM ਮਾਨ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ 'ਤੇ ਭਖੀ ਸਿਆਸਤ, ਹੁਣ ਹਰਜੋਤ ਬੈਂਸ ਨੇ ਕੀਤਾ ਟਵੀਟ
NEXT STORY