ਜਲੰਧਰ (ਸ਼ੋਰੀ)-ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੇ ਦਿਨਾਂ ਦੌਰਾਨ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਪੂਰੀ ਤਰ੍ਹਾਂ ਓਵਰਫਲੋਅ ਹੋ ਰਿਹਾ ਹੈ। ਇਥੋਂ 3 ਲੱਖ ਕਿਊਸਿਕ ਪਾਣੀ ਛੱਡਣ ਕਾਰਨ ਸਤਲੁਜ ਦਰਿਆ ’ਚ ਤੇਜ਼ੀ ਆ ਗਈ, ਜਿਸ ਕਾਰਨ ਫਿਲੌਰ, ਸ਼ਾਹਕੋਟ ਦੇ ਕਈ ਥਾਈਂ ਬੰਨ੍ਹ ਟੁੱਟਣ ਕਾਰਨ ਕਈ ਪਿੰਡਾਂ ’ਚ ਪਾਣੀ ਭਰ ਗਿਆ। ਸੈਂਕੜੇ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਵੇਖਿਆ ਜਾ ਰਿਹਾ ਹੈ ਕਿ ਕਈ ਲੋਕ ਘਰਾਂ ’ਚੋਂ ਸਾਮਾਨ ਕੱਢਣ ਸਮੇਂ ਸੱਟਾਂ ਲੱਗਣ ਕਾਰਨ ਜ਼ਖ਼ਮੀ ਵੀ ਹੋ ਰਹੇ ਹਨ।
ਹੜ੍ਹਾਂ ਦੀ ਸਥਿਤੀ ’ਚ ਜਿੱਥੇ ਕਈ ਬੀਮਾਰੀਆਂ ਫੈਲਣ ਦਾ ਡਰ ਲੋਕਾਂ ਨੂੰ ਸਤਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਚੌਕਸ ਹੋ ਕੇ ਮੌਕੇ ’ਤੇ ਡਿਊਟੀ ਦਿੰਦਾ ਨਜ਼ਰ ਆ ਰਿਹਾ ਹੈ। ਪਤਾ ਲੱਗਾ ਹੈ ਕਿ ਪੂਰੇ ਮਾਮਲੇ ਦੀ ਪਲ-ਪਲ ਰਿਪੋਰਟ ਲੈਣ ਲਈ ਸਿਹਤ ਮੰਤਰੀ ਡਾ. ਬਲਵੀਰ ਸਿੰਘ ਖ਼ੁਦ ਮੌਕੇ ’ਤੇ ਪਹੁੰਚ ਰਹੇ ਹਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਵੀ ਪੂਰੀ ਫੀਡਬੈਕ ਲੈ ਰਹੇ ਹਨ। ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ ’ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਸਿਲਸਿਲੇ ’ਚ ਅੰਮ੍ਰਿਤਸਰ ਦੇ ਗੋਦਾਮ ਤੋਂ ਦਵਾਈਆਂ ਨਾਲ ਭਰਿਆ ਵੱਡਾ ਟਰੱਕ ਸਿਵਲ ਹਸਪਤਾਲ ਸਥਿਤ ਮੁੱਖ ਸਟੋਰ ’ਤੇ ਪਹੁੰਚ ਗਿਆ ਹੈ। ਹੁਣ ਇਨ੍ਹਾਂ ਦਵਾਈਆਂ ਦੀ ਵਰਤੋਂ ਮੈਡੀਕਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੀ. ਏ. ਪੀ. ਦੇ ਉੱਚ ਅਧਿਕਾਰੀਆਂ ਦੀ ਫੌਰੀ ਕਾਰਵਾਈ ਕਾਰਨ ਇਕ ਵੱਡਾ ਟਰੱਕ ਅੰਮ੍ਰਿਤਸਰ ਤੋਂ ਦਵਾਈ ਲੈਣ ਲਈ ਭੇਜਿਆ ਗਿਆ ਸੀ। ਫਾਰਮੇਸੀ ਅਧਿਕਾਰੀ ਸਰਬਪ੍ਰੀਤ ਸਿੰਘ ਅਤੇ ਫੀਲਡ ਅਫ਼ਸਰ ਪਵਨ ਨੇ ਦੱਸਿਆ ਕਿ ਜਲਦੀ ਹੀ ਉਪਰੋਕਤ ਦਵਾਈਆਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚਾ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚਾਈ ਜਾਵੇਗੀ ਹਰ ਸੰਭਵ ਮੈਡੀਕਲ ਸਹੂਲਤ: ਡਾ. ਬਲਵੀਰ ਸਿੰਘ
ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਇਲਾਜ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਜਲੰਧਰ ਵੱਲੋਂ ਵੱਖ-ਵੱਖ ਰਾਹਤ ਕੈਂਪਾਂ ’ਚ ਬੰਦ ਲੋਕਾਂ ਦੇ ਇਲਾਜ ਲਈ ਵਿਆਪਕ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਲੋਕਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਮੈਡੀਕਲ ਸਹੂਲਤਾਂ ਉਪਲੱਬਧ ਹੋਣਗੀਆਂ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ’ਚ ਹੈ। ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਭਾਰੀ ਮੀਂਹ ਕਾਰਨ ਜਲੰਧਰ 'ਚ ਮੰਡਰਾਉਣ ਲੱਗਾ ਖ਼ਤਰਾ, ਇਨ੍ਹਾਂ ਕਾਲੋਨੀਆਂ ਲਈ 'ਅਲਰਟ' ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਮੋਟੇ ਅਨਾਜਾਂ ਦੀ ਕਾਸ਼ਤ ਕਰ ਹੋਰ ਕਿਸਾਨਾਂ ਲਈ ਨਿਵੇਕਲੀ ਮਿਸਾਲ ਪੈਦਾ ਕਰ ਰਿਹੈ ਗੁਰਦਾਸਪੁਰ ਦਾ ਇਹ ਨੌਜਵਾਨ
NEXT STORY