ਫਤਹਿਗੜ੍ਹ ਸਾਹਿਬ (ਸੁਰੇਸ਼) : ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ, ਫਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਵੱਧ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਹੀਂ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ, ਸਿਰਫ ਸਮਾਂ ਬਦਲਿਆ
ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆਂ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਪੂਬਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ਵਿਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਅਤੇ ਨਾ ਹੀ ਸੌਇਆ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ, ਜਿਸ ਨਾਲ ਬੰਦ ਕਮਰੇ ’ਚ ਆਕਸੀਜ਼ਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ
ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ’ਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੌਸਮ ’ਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ’ਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ’ਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ-ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ। ਠੰਡ ’ਚ ਕੰਬਣੀ ਆਉਣ ਨੂੰ ਵੀ ਨਜ਼ਰ ਅੰਦਾਜ਼ ਨਾ ਕੀਤਾ ਜਾਵੇ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸਰੀਰ ਗਰਮੀ ਗਵਾ ਰਿਹਾ ਹੈ। ਅਜਿਹੀ ਹਾਲਤ ’ਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ’ਚ ਗਿਰਾਵਟ) ਕਾਰਣ ਮੌਤ ਦੇ ਜ਼ੋਖਮ ਨੂੰ ਹੋਰ ਵਧਾ ਦਿੰਦਾ ਹੈ। ਸੰਘਣੀ ਧੁੰਦ ਕਾਰਨ ਆਵਾਜਾਈ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਖ਼ਬਰ ਨੇ ਪਰਿਵਾਰ ’ਚ ਪਵਾਏ ਵੈਣ, ਨੌਜਵਾਨ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਦੇਖੋ ਅਲੌਕਿਕ ਤਸਵੀਰਾਂ
NEXT STORY