ਕਪੂਰਥਲਾ, (ਮਲਹੋਤਰਾ)- ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਹੁਕਮਾਂ 'ਤੇ ਸਿਵਲ ਸਰਜਨ ਕਪੂਰਥਲਾ ਡਾ. ਹਰਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ 'ਚ ਜ਼ਿਲੇ ਭਰ 'ਚ ਮਿਲਾਵਟੀ ਤੇ ਘਟੀਆ ਕਵਾਲਿਟੀ ਦਾ ਸਾਮਾਨ ਵੇਚਣ ਵਾਲੇ ਲੋਕਾਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਸਹਾਇਕ ਫੂਡ ਕਮਿਸ਼ਨਰ ਹਰਜੋਤਪਾਲ ਸਿੰਘ ਨੇ ਆਪਣੀ ਟੀਮ ਸਮੇਤ ਕਪੂਰਥਲਾ ਤੇ ਆਸ ਪਾਸ ਦੇ ਵੱਖ-ਵੱਖ ਖੇਤਰਾਂ 'ਚ ਹਲਦੀ ਪਾਊਡਰ, ਦੇਸੀ ਘਿਓ ਸਮੇਤ 7 ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ। ਟੀਮ ਦੇ ਨਾਲ ਫੂਡ ਇੰਸਪੈਕਟਰ ਸਤਨਾਮ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਜਗ ਬਾਣੀ ਨੂੰ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ 'ਚ ਤਾਇਨਾਤ ਫੂਡ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਬਾਅਦ ਸਹਾਇਕ ਫੂਡ ਕਮਿਸ਼ਨਰ ਹਰਜੋਤਪਾਲ ਸਿੰਘ ਨੇ ਆਪਣੀ ਟੀਮ ਸਮੇਤ ਵੱਖ-ਵੱਖ ਸਥਾਨਾਂ 'ਤੇ ਜਾ ਕੇ 7 ਤੋਂ ਜ਼ਿਆਦਾ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ। ਉਨ੍ਹਾਂ ਨੇ ਦੱਸਿਆ ਕਿ ਸਰ੍ਹੋਂ ਦਾ ਤੇਲ ਦੇ 2, ਹਲਦੀ ਪਾਊਡਰ ਦਾ 1, ਗਚਕ ਦੇ 2, ਨਮਕੀਨ ਦਾ 1 ਤੇ ਦੇਸੀ ਘਿਓ ਦਾ 1 ਨਮੂਨਾ ਭਰਿਆ।
ਸਹਾਇਕ ਕਮਿਸ਼ਨਰ ਹਰਜੋਤਪਾਲ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਦੇ ਹੁਕਮਾਂ 'ਤੇ ਜ਼ਿਲਾ ਕਪੂਰਥਲਾ 'ਚ ਕਿਸੇ ਵੀ ਤਰ੍ਹਾਂ ਦਾ ਮਿਲਾਵਟੀ ਤੇ ਘਟੀਆ ਕਵਾਲਿਟੀ ਦਾ ਸਾਮਾਨ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੇ ਸਿਹਤ ਦੇ ਨਾਲ ਖਿਲਵਾੜ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਚਲਾਈ ਜਾ ਰਹੀ ਮੁਹਿੰਮ ਨੂੰ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕੀਤਾ ਜਾਵੇਗਾ।
ਮੰਗਾਂ ਸਬੰਧੀ ਦਫਤਰੀ ਕਾਮਿਆਂ ਦੀ ਕਲਮਛੋੜ ਹੜਤਾਲ ਅੱਜ
NEXT STORY