ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਕੂਲ ਸਿੱਖਿਆ ਵਿਭਾਗ 'ਚ 5994 ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 30 ਜਨਵਰੀ, 2024 ਤੈਅ ਕੀਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ।
ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਫ਼ੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿਚ ਵੱਖ-ਵੱਖ ਕੋਰਟਾਂ ਵਲੋਂ ਅਤੀਤ ਵਿਚ ਹੱਕ ਵਿਚ ਫ਼ੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ। ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਣ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ ਕੋਰਟ ਵਲੋਂ ਕਿਹਾ ਗਿਆ ਕਿ ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵਲੋਂ ਕੋਈ ਫ਼ੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫ਼ੈਸਲਾ ਲੈ ਲੈਣਗੇ।
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜ਼ਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ ਦੇ ਮਾਮਲੇ 'ਚ MP ਗੁਰਜੀਤ ਔਜਲਾ ਦਾ ਵੱਡਾ ਬਿਆਨ
NEXT STORY