ਚੰਡੀਗੜ੍ਹ : ਪੰਜਾਬ ਦੇ ਕੁਝ ਨਗਰ ਨਿਗਮਾਂ ਦੇ ਕਾਰਜਕਾਲ ਪੂਰਾ ਹੋਏ ਨੂੰ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਚੋਣਾਂ ਨਾ ਕਰਵਾਉਣ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਅਗਲੀ ਸੁਣਵਾਈ ’ਤੇ ਚੋਣ ਪ੍ਰੋਗਾਰਮ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਅਗਲੀ ਪੇਸ਼ੀ ਦੌਰਾਨ ਚੋਣ ਸ਼ਡਿਊਲ ਦਾ ਬਿਊਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਅਗਲੇ ਹਫ਼ਤੇ ਮੁੜ ਮਾਮਲੇ ਦੀ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਦੌਰਾਨ ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ, ਲਿਆ ਗਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
NEXT STORY