ਅੰਮ੍ਰਿਤਸਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਤੋਂ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਬੱਸ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਵਾਈ ਲੈਣ ਲਈ ਅੰਮ੍ਰਿਤਸਰ ਆਈ ਹੋਈ ਸੀ ਪਰ ਜਦੋਂ ਉਹ ਵਾਪਸ ਪਰਤਣ ਲੱਗੀ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- 100 ਸਾਲ ਨੂੰ ਢੁਕੀ ਬੀਬੀ ਸਦਰੋ ਅਜੋਕੀ ਪੀੜ੍ਹੀ ਲਈ ਮਿਸਾਲ, ਬਿਨਾਂ ਐਨਕਾਂ ਦੇ ਹੱਥੀਂ ਬੁਣਦੀ ਹੈ ਸਵੈਟਰ
ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਮੌਕੇ 'ਤੇ ਪਹੁੰਚਦੇ ਹਨ ਅਤੇ ਪਰਿਵਾਰ ਵਾਲਿਆਂ ਦਾ ਵੀ ਰੋ-ਰੋ ਬੁਰਾ ਹਾਲ ਹੋਇਆ ਹੈ। ਹਾਦਸੇ ਮਗਰੋਂ ਬੱਸ ਡਰਾਇਵਰ ਮੌਕੇ 'ਤੇ ਫ਼ਰਾਰ ਹੋ ਜਾਂਦਾ ਹੈ। ਇਸ ਦੌਰਾਨ ਸਥਾਨਕ ਪੁਲਸ ਘਟਨਾ ਵਾਲੀ ਥਾਂ ਦੇ ਪਹੁੰਚਦੀ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਫ਼ਿਲਹਾਲ ਪੁਲਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ੇ ਹਟਾਏ ਜਾਣ 'ਤੇ ਰੇਹੜੀ ਮਾਰਕੀਟ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY