ਹੁਸ਼ਿਆਰਪੁਰ, (ਜ. ਬ.)- ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਇਕ ਰਾਜ-ਮਿਸਤਰੀ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਮੁਕੇਸ਼ (40) ਪੁੱਤਰ ਹਰੀ ਗੁਪਤਾ ਵਾਸੀ ਬਸੰਤ ਵਿਹਾਰ ਸਵੇਰੇ 8 ਵਜੇ ਆਪਣੇ ਕੰਮ 'ਤੇ ਗਿਆ ਸੀ। ਜਦੋਂ ਉਹ ਅਸਲਾਮਾਬਾਦ ਕੋਲੋਂ ਲੰਘ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਸੜਕ 'ਤੇ ਡਿੱਗ ਪਿਆ ਤੇ ਟਰਾਲੀ ਦਾ ਟਾਇਰ ਉਸਦੇ ਪੇਟ ਤੋਂ ਲੰਘ ਗਿਆ। ਮੌਕੇ 'ਤੇ ਪਹੁੰਚੇ ਸ਼ਿਵ ਸੈਨਾ ਦੇ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਮੁਕੇਸ਼ ਸੜਕ 'ਤੇ ਹੀ ਤੜਫਦਾ ਰਿਹਾ। ਐਂਬੂਲੈਂਸ ਨੂੰ ਫੋਨ ਕਰਨ 'ਤੇ ਉਹ ਅੱਧੇ ਘੰਟੇ ਬਾਅਦ ਪਹੁੰਚੀ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੁਕੇਸ਼ ਦੀ ਮੌਤ ਹੋ ਚੁੱਕੀ ਸੀ।
ਇਸ ਸਬੰਧ 'ਚ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੈਕਟਰ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਦੁਖੀ ਪਰਿਵਾਰ ਦੀਆਂ ਮਹਿਲਾਵਾਂ ਨੇ ਕੀਤੀ ਫਾਹਾ ਲੈਣ ਦੀ ਕੋਸ਼ਿਸ਼ ਤਾਂ ਪੁਲਸ ਨੇ ਦਰਜ ਕੀਤਾ 13 ਲੋਕਾਂ 'ਤੇ ਪਰਚਾ
NEXT STORY