Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:20:24 PM

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • rcb vs srh hyderabad won the toss and invited bengaluru to bowl

    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬੰਦੀਛੋੜ ਦਿਵਸ ਦੀ ਇਤਿਹਾਸਕ ਮਹੱਤਤਾ (ਵੀਡੀਓ)

PUNJAB News Punjabi(ਪੰਜਾਬਂ)

ਬੰਦੀਛੋੜ ਦਿਵਸ ਦੀ ਇਤਿਹਾਸਕ ਮਹੱਤਤਾ (ਵੀਡੀਓ)

  • Updated: 07 Nov, 2018 01:48 PM
Punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਅੰਮ੍ਰਿਤਸਰ — 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲੇ ਵਿਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ ’ਚ ਸਿੱਖ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ। ਬੰਦੀਛੋੜ ਦਿਵਸ ਸਿੱਖ ਪੰਥ ਦਾ ਉਹ ਦਿਹਾੜਾ ਹੈ, ਜੋ ਸਾਨੂੰ ਸੱਚ ਦੀ ਆਵਾਜ਼ ਬਣਨ ਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਨਾ ਦਿੰਦਾ ਹੈ। ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੀ ਕੈਦ ਵਿਚੋਂ ਛੁਡਵਾਏ 52 ਰਾਜਿਆਂ ਦਾ ਇਤਿਹਾਸ ਸੰਭਾਲੀ ਬੈਠਾ ਇਹ ਦਿਹਾੜਾ ਸਮੁੱਚੇ ਪੰਥ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਇਸ ਦਿਨ ਸੰਗਤਾਂ ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰੂਹਾਨੀ ਵਾਤਾਵਰਣ ਦਾ ਅਾਨੰਦ ਮਾਣਨ ਲਈ ਲੱਖਾਂ ਦੀ ਗਿਣਤੀ ’ਚ ਪੁੱਜਦੀਆਂ ਹਨ। 

ਗੁਰੂ ਸਾਹਿਬਾਨ ਦਾ ਸਮੁੱਚਾ ਜੀਵਨ ਜਬਰ, ਜ਼ੁਲਮ ਤੇ ਅਨਿਆਂ ਦੇ ਖਿਲਾਫ਼ ਇਕ ਸੰਘਰਸ਼ ਰਿਹਾ ਹੈ ਅਤੇ ਸਮਕਾਲੀ ਜਰਵਾਣਿਆਂ ਵਲੋਂ ਸਤਾਈ ਤੇ ਦਬਾਈ ਜਾ ਰਹੀ ਪੀੜਤ ਧਿਰ ਦੀ ਆਵਾਜ਼ ਬਣ ਕੇ ਪਰਉਪਕਾਰਾਂ ਦੀ ਉਘੜਵੀਂ ਮਿਸਾਲ ਵੀ ਬਣਿਆ ਹੈ। ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਜ਼ਾਲਮਾਂ ਦੇ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਹਥਿਆਰ ਚੁੱਕਣੇ ਹੀ ਪੈਣਗੇ। ਇਸੇ ਲਈ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਅਣਖੀਲੇ ਨੌਜਵਾਨਾਂ ਦੀ ਫੌਜ ਤਿਆਰ ਕਰਕੇ ਉਨ੍ਹਾਂ ਨੂੰ ਜੰਗ ਦੀ ਟ੍ਰੇਨਿੰਗ ਦਿੱਤੀ ਜਾਣ ਲੱਗੀ। ਇਸ ’ਤੇ ਹਕੂਮਤ ਨੂੰ ਡਰ ਸਤਾਉਣ ਲੱਗਾ। ਲੋਹਗੜ੍ਹ ਦੇ ਕਿਲੇ ਦੀ ਸਥਾਪਨਾ ਨਾਲ ਤਾਂ ਹਕੂਮਤ ਹੋਰ ਵੀ ਸੜ ਬਲ ਗਈ। ਗੁਰੂਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਗਵਾਲੀਅਰ ਦੇ ਕਿਲੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ। 

ਗਵਾਲੀਅਰ ਦੇ ਕਿਲੇ ਵਿਚ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਨਾਲ ਹਕੂਮਤ ਦੁਆਰਾ ਬੰਦੀ ਬਣਾਏ ਰਾਜਿਆਂ ਦੇ ਘੋਰ ਨਿਰਾਸ਼ ਹੋ ਚੁੱਕੇ ਜੀਵਨ ਵਿਚ ਆਸ ਦੀ ਕਿਰਨ ਜਾਗ ਉੱਠੀ। ਦੂਸਰੇ ਪਾਸੇ ਗੁਰੂ ਸਾਹਿਬ ਜੀ ਦੇ ਗੁਰੂ ਸਾਹਿਬ ਜੀ ਦੀ ਕੈਦ ਦੀ ਖਬਰ ਸੁਣ ਕੇ ਸਿੱਖਾਂ ਵਿਚ ਬੇਚੈਨੀ ਪੈਦਾ ਹੋ ਗਈ। ਸੰਗਤਾਂ ਜਥੇ ਬਣਾ ਕੇ ਗਵਾਲੀਅਰ ਪੁੱਜਦੀਆਂ ਪਰ ਮੁਲਾਕਾਤ ਦੀ ਇਜਾਜ਼ਤ ਨਾ ਹੋਣ ਕਾਰਨ ਉਦਾਸ ਹੋ ਵਾਪਸ ਪਰਤ ਆਉਂਦੀਆਂ। ਗੁਰੂ ਘਰ ਦੇ ਪ੍ਰੇਮੀਆਂ ਤੇ ਨੇਕ ਦਿਲ ਮੁਸਲਮਾਨਾਂ ਨੇ ਆਵਾਜ਼ ਉਠਾਈ, ਜਿਸ ’ਤੇ ਗੁਰੂ ਸਾਹਿਬ ਦੀ ਰਿਹਾਈ ਦਾ ਹੁਕਮ ਦੇ ਦਿੱਤਾ ਗਿਆ। ਇਸ ਨਾਲ ਕੈਦੀ ਰਾਜੇ ਮਾਯੂਸ ਹੋਏ ਦੇਖ ਗੁਰੂ ਸਾਹਿਬ ਨੇ ਕਿਹਾ ਕਿ ਉਹ ਇਕੱਲੇ ਨਹੀਂ ਜਾਣਗੇ ਸਗੋਂ 52 ਕੈਦੀਆਂ ਨੂੰ ਨਾਲ ਖੜ੍ਹਨਗੇ। ਇਸ ਗੱਲ ਦਾ ਪਤਾ ਲੱਗਣ ’ਤੇ ਜਹਾਂਗੀਰ ਨੇ ਕਿਹਾ ਕਿ ਜਿੰਨੇ ਰਾਜੇ ਗੁਰੂ ਜੀ ਦਾ ਪੱਲਾ ਜਾਂ ਹੱਥ ਫੜ ਕੇ ਨਿਕਲ ਸਕਣ, ਛੱਡ ਦਿੱਤੇ ਜਾਣ। ਇਸ ਤਰ੍ਹਾਂ ਗਵਾਲੀਅਰ ਕਿਲੇ ’ਚੋਂ ਰਿਹਾਈ ਸਮੇਂ ਗੁਰੂ ਜੀ ਨੇ ਆਪਣੇ ਚੋਲੇ ਦੀਆਂ ਕਲੀਆਂ ਨਾਲ 52 ਰਾਜਿਆਂ ਦੀ ਬੰਦ-ਖਲਾਸੀ ਕਰਵਾਈ। ਗਵਾਲੀਅਰ ਤੋਂ ਪੂਰਨ ਸਨਮਾਨ ਸਹਿਤ ਰਿਹਾਅ ਹੋਣ ਉਪਰੰਤ ਜਦੋਂ ਗੁਰੂ ਜੀ ਸ੍ਰੀ ਗੁਰੂ ਰਾਮਦਾਸ ਪਾਤਿਸ਼ਾਹ ਦੀ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਪੁੱਜੇ ਤਾਂ ਬਾਬਾ ਬੁੱਢਾ ਜੀ ਦੀ ਅਗਵਾਈ ’ਚ ਸਮੂਹ ਨਗਰ ਵਾਸੀਆਂ ਨੇ ਖੁਸ਼ੀ ’ਚ ਘਰਾਂ ’ਚ ਘਿਉ ਦੇ ਦੀਵੇ ਜਗਾਏ ਅਤੇ ਗਲੀਆਂ, ਬਾਜ਼ਾਰਾਂ ’ਚ ਭਾਰੀ ਦੀਪਮਾਲਾ ਕੀਤੀ। ਇਸ ਦਿਨ ਤੋਂ ਬਾਅਦ ਸਿੱਖ ਦੀਵਾਲੀ ਨੂੰ ਬੰਦੀ ਛੋੜ ਦਿਹਾੜੇ ਦੇ ਰੂਪ ਵਿਚ ਮਨਾਉਂਦੇ ਆ ਰਹੇ ਹਨ। 

ਦੂਸਰੇ ਪਾਸੇ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਉਪਰੰਤ ਸਿੱਖਾਂ ਲਈ ਭਿਆਨਕ ਸਮਾਂ ਆਇਆ। ਭਾਈ ਮਨੀ ਸਿੰਘ ਜੀ, ਜੋ ਕਿ ਉਨ੍ਹੀਂ ਦਿਨੀਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਮਹਾਨ ਸੇਵਾ ਨਿਭਾਅ ਰਹੇ ਸਨ, ਨੇ 1733 ਈਸਵੀ ਦੀ ਬੰਦੀ ਛੋੜ ਦਿਵਸ  ਮੌਕੇ ਸਿੱਖ ਸੰਗਤਾਂ ਦੀ ਅੰਮ੍ਰਿਤਸਰ ਵਿਖੇ ਇਕੱਤਰਤਾ ਲਈ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਹਕੂਮਤ ਤੋਂ ਇਜਾਜ਼ਤ ਲਈ। ਓਧਰ ਨਵਾਬ ਜ਼ਕਰੀਆ ਖਾਨ ਨੇ ਇਸ ਇਕੱਠ ਉੱਤੇ ਹਮਲਾ ਕਰਕੇ ਇਕੱਤਰ ਹੋਏ ਸਿੰਘਾਂ ਨੂੰ ਮਾਰ ਮੁਕਾਉਣ ਦੀ ਯੋਜਨਾ ਬਣਾ ਲਈ। ਇਸ ਗੱਲ ਦਾ ਪਤਾ ਲੱਗਣ ’ਤੇ ਭਾਈ ਸਾਹਿਬ ਨੇ ਸਿੱਖਾਂ ਨੂੰ ਅੰਮ੍ਰਿਤਸਰ ਆਉਣ ਤੋਂ ਰੋਕ ਦਿੱਤਾ। ਭਾਈ ਸਾਹਿਬ ਨੇ ਕਿਹਾ ਮੈਨੂੰ ਸਿੱਖੀ ਪਿਆਰੀ ਹੈ ਜਾਨ ਨਹੀਂ, ਮੈਨੂੰ ਸ਼ਹੀਦ ਹੋਣਾ ਪ੍ਰਵਾਨ ਹੈ। ਕਾਜ਼ੀ ਵਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘ ਜੀ ਨੂੰ ਬੰਦ ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਬੰਦੀ ਛੋੜ ਦਿਹਾੜੇ ਦਾ ਸਬੰਧ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਨਾਲ ਜੁੜ ਗਿਆ।

ਅੱਜ ਜਦੋਂ ਸਿੱਖ ਪੰਥ ਦੇ ਸਾਹਮਣੇ ਕਈ ਗੰਭੀਰ ਸਮੱਸਿਆਵਾਂ ਵੰਗਾਰਾਂ ਦੇ ਰੂਪ ’ਚ ਸਿਰ ਕੱਢ ਰਹੀਆਂ ਹਨ ਤਾਂ ਬੰਦੀ-ਛੋੜ ਦਿਵਸ ਸਾਨੂੰ ਹੱਕ-ਸੱਚ ਦੀਆਂ ਕਦਰਾਂ-ਕੀਮਤਾਂ ’ਤੇ ਪੂਰਨ ਰੂਪ ਦ੍ਰਿੜ੍ਹ ਰਹਿ ਕੇ ਸਿੱਖੀ ਸਿਦਕ ਤੇ ਹੱਕ-ਸੱਚ ਪ੍ਰਤੀ ਕਾਇਮ ਰੱਖਣ ਵਾਸਤੇ ਯਤਨਸ਼ੀਲ ਹੋਣ ਦਾ ਸੁਨੇਹਾ ਦਿੰਦਾ ਹੈ।  ਸੋ ਇਸ ਇਤਿਹਾਸਕ ਦਿਹਾੜੇ ’ਤੇ ਮੈਂ ਸਮੂਹ ਸੰਗਤਾਂ ਅਤੇ ਗੁਰੂਘਰ ਪ੍ਰਤੀ ਸ਼ਰਧਾ, ਪਿਆਰ ਤੇ ਸਤਿਕਾਰ ਰੱਖਣ ਵਾਲੀ ਲੋਕਾਈ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਅਪੀਲ ਕਰਦਾ ਹਾਂ।
-ਭਾਈ ਗੋਬਿੰਦ ਸਿੰਘ ਲੌਂਗੋਵਾਲ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

  • Bandi Chhod Day
  • Historical
  • Importance
  • ਬੰਦੀਛੋੜ ਦਿਵਸ
  • ਇਤਿਹਾਸਕ
  • ਮਹੱਤਤਾ

ਭਾਈਚਾਰੇ ਦੇ ਤਿਓਹਾਰ ਦੀਵਾਲੀ ਨੂੰ ਮਨਾਇਆ ਜਾਂਦਾ ਹੈ ਦੇਸ਼ ਦੇ ਕੋਨੇ-ਕੋਨੇ 'ਚ

NEXT STORY

Stories You May Like

  • janik sinar equals djokovic  s historic record
    ਇਟਾਲੀਅਨ ਓਪਨ : ਜਾਨਿਕ ਸਿਨਰ ਨੇ ਜੋਕੋਵਿਚ ਦੇ ਇਤਿਹਾਸਕ ਰਿਕਾਰਡ ਦੀ ਕੀਤੀ ਬਰਾਬਰੀ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • isi delhi historical temple  sonipat famous dhaba targets
    ISI ਦੀ ਵੱਡੀ ਸਾਜ਼ਿਸ਼ ਨਾਕਾਮ: ਦਿੱਲੀ ਦਾ ਇਤਿਹਾਸਕ ਮੰਦਰ ਤੇ ਸੋਨੀਪਤ ਦਾ ਮਸ਼ਹੂਰ ਢਾਬਾ ਅੱਤਵਾਦੀਆਂ ਦੇ ਨਿਸ਼ਾਨੇ 'ਤੇ!
  • xi  trump visit temple of heaven
    ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ
  • bhojshala mahaarti friday after 721 years
    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ ਮਹਾਂਆਰਤੀ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ
  • village kussa  panchayat decision
    ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs ਨੂੰ ਵੀ ਅਪੀਲ
  • even organized in shanghai
    ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਸ਼ੰਘਾਈ 'ਚ ਪ੍ਰੋਗਰਾਮ ਆਯੋਜਿਤ
  • pm modi foreign visit
    PM Modi Foreign Visit: 5 ਦੇਸ਼ਾਂ ਦੇ ਇਤਿਹਾਸਕ ਦੌਰੇ ਮਗਰੋਂ ਭਾਰਤ ਪਰਤੇ PM ਮੋਦੀ, ਮਿਲੇ ਦੋ ਉੱਚਤਮ ਸਨਮਾਨ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • salary cut punjab employees education department
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ...
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • girl riding activa  terrible accident  cctv video
      ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ...
    • punjabi singer inder kaur
      ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
    • tb disease has increased in punjab
      ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +