ਅੰਮ੍ਰਿਤਸਰ - ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਿੰਡ ਗੁਰੂਵਾਲੀ ਵਾਸੀ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਖਤਮ ਕਰ ਲਈ। ਪੁਲਸ ਨੇ ਮਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ਮ੍ਰਿਤਕ ਦੀ ਪਤਨੀ ਤੇ ਉਸ ਦੇ ਆਸ਼ਿਕ ਖਿਲਾਫ ਮਾਮਲਾ ਦਰਜ ਕਰਦਿਆਂ ਔਰਤ ਨੂੰ ਹਿਰਾਸਤ ਵਿਚ ਲੈ ਲਿਆ। ਮ੍ਰਿਤਕ ਸ਼ਸ਼ਪਾਲ ਸਿੰਘ (52) ਦੇ ਪਿਤਾ ਜੀਤ ਸਿੰਘ ਦੀ ਸ਼ਿਕਾਇਤ 'ਤੇ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਉਸ ਦੇ ਲੜਕੇ ਵੱਲੋਂ ਗਾਰਡਰ ਨਾਲ ਫਾਹਾ ਲੈਣ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਸੀਤਾ ਤੇ ਉਸ ਦੇ ਪ੍ਰੇਮੀ ਬੱਗਾ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਰੂਵਾਲੀ ਖਿਲਾਫ ਮਾਮਲਾ ਦਰਜ ਕਰ ਕੇ ਮੁਲਜ਼ਮਾ ਸੀਤਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਵਰਲਡ ਫੂਡ ਇੰਡੀਆ-2017 ਈਵੈਂਟ 'ਚ ਸ਼ਾਮਲ ਹਰਸਿਮਰਤ ਕੌਰ ਬਾਦਲ, ਫੂਡ ਪ੍ਰੋਸੈਸਿੰਗ 'ਤੇ ਹੋਈ ਚਰਚਾ
NEXT STORY