ਲੁਧਿਆਣਾ (ਜ. ਬ.)– ਕਨੇਡਾ ’ਚ ਰਹਿ ਰਹੀ ਔਰਤ ਪਵਨਦੀਪ ਕੌਰ ਭੰਗੂ ਦੇ ਬਿਆਨਾਂ ’ਤੇ ਐੱਨ. ਆਰ. ਆਈ. ਥਾਣੇ ’ਚ ਦਰਜ ਕੇਸ ’ਚ ਨਾਮਜ਼ਦ ਮੁਲਜ਼ਮ ਪਤੀ ਗੁਰਦੀਪ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਹਾਲਾਂਕਿ ਸ਼ਿਕਾਇਤਕਰਤਾ ਪਵਨਦੀਪ ਕੌਰ ਨੇ ਦੋਸ਼ ਲਾਇਆ ਕਿ ਪੁਲਸ ਕੋਲ ਕੇਸ ਦਰਜ ਹੋਣ ਤੋਂ ਬਾਅਦ ਪੁਲਸ ਵਲੋਂ ਉਸ ਦੇ ਪਤੀ ਖ਼ਿਲਾਫ਼ ਐੱਲ. ਓ. ਸੀ. ਲੁੱਕ ਆਊਟ ਕਾਰਨਰ ਜਾਰੀ ਕੀਤਾ ਗਿਆ ਸੀ ਪਰ ਕੁਝ ਦਿਨ ਪਹਿਲਾਂ ਉਸ ਦਾ ਪਤੀ ਭਾਰਤ ਵਾਪਸ ਆ ਗਿਆ ਤੇ ਉਹ ਲਗਾਤਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਵਲੋਂ ਕਿਸੇ ਨਾ ਕਿਸੇ ਤਰ੍ਹਾਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਸ ਨੂੰ ਉਸ ਤੋਂ ਖ਼ਤਰਾ ਹੈ, ਜਦਕਿ ਉਸ ਦੇ ਤੇ ਉਸ ਦੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਵਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਪਿੰਡ ਮਹਿਰਣਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨਾਲ ਹੋਇਆ ਸੀ। ਉਸ ਦੀ ਦੂਜੀ ਭੈਣ ਦਾ ਵਿਆਹ ਵੀ ਉਕਤ ਦੋਸ਼ੀ ਦੇ ਭਰਾ ਨਾਲ ਹੋਇਆ ਹੈ। ਰਿਸ਼ਤਾ ਤੈਅ ਹੋਣ ਤੋਂ ਬਾਅਦ ਦੋਸ਼ੀ ਨੇ ਦਾਜ ਦੀ ਮੰਗ ਸ਼ੁਰੂ ਹੋ ਗਈ ਸੀ ਪਰ ਕਿਸੇ ਨਾ ਕਿਸੇ ਤਰ੍ਹਾਂ ਉਹ ਉਸ ਦੀ ਮੰਗ ਪੂਰੀ ਕਰਦੇ ਰਹੇ। ਪਵਨਦੀਪ ਕੌਰ ਵਿਆਹ ਤੋਂ ਬਾਅਦ ਵਾਪਸ ਕੈਨੇਡਾ ਚਲੀ ਗਈ ਸੀ ਤੇ ਆਪਣੇ ਪਤੀ ਲਈ ਵੀਜ਼ਾ ਅਪਲਾਈ ਕੀਤਾ। ਕੁਝ ਸਮੇਂ ਬਾਅਦ ਉਹ ਭਾਰਤ ਵਾਪਸ ਆ ਗਈ।
ਇਹ ਖ਼ਬਰ ਵੀ ਪੜ੍ਹੋ : ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ਦੇ ਮਾਮਲੇ ’ਚ ਹਾਈ ਕੋਰਟ ਤੋਂ ਮਿਲਿਆ ਝਟਕਾ
ਉਸ ਨੇ ਇਥੇ ਆ ਕੇ ਆਪਣੇ ਪਤੀ ਤੇ ਉਸ ਦੇ ਪਰਿਵਾਰ ’ਤੇ ਬਹੁਤ ਸਾਰਾ ਪੈਸਾ ਖ਼ਰਚ ਕੀਤਾ। ਉਸ ਤੋਂ ਬਾਅਦ ਵੀ ਕਈ ਵਾਰ ਪੈਸੇ ਭੇਜਦੀ ਰਹੀ। ਸਾਲ 2016 ’ਚ ਉਸ ਦਾ ਪਤੀ ਵੀ ਕੈਨੇਡਾ ਪਹੁੰਚ ਗਿਆ ਸੀ। ਉਥੇ ਪਹੁੰਚਣ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਪਤੀ ਨੇ ਦਾਜ ਦੀ ਮੰਗ ਨੂੰ ਲੈ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਦੇ ਪਤੀ ਨੇ ਕੈਨੇਡਾ ’ਚ ਕਾਰੋਬਾਰ ਕਰਨ ਲਈ 50 ਹਜ਼ਾਰ ਡਾਲਰ ਦੀ ਮੰਗ ਕਰਦਿਆਂ ਉਸ ਨੂੰ ਪ੍ਰੇਸ਼ਾਨ ਕੀਤਾ।
ਇਸ ਤੋਂ ਬਾਅਦ ਉਸ ਨੇ ਕੈਨੇਡੀਅਨ ਪੁਲਸ ਨੂੰ ਸ਼ਿਕਾਇਤ ਕੀਤੀ ਪਰ ਇਸ ਤੋਂ ਬਾਅਦ ਵੀ ਉਸ ਦੇ ਪਤੀ ਨੇ ਉਸ ਨੂੰ ਤੰਗ ਕਰਨਾ ਬੰਦ ਨਹੀਂ ਕੀਤਾ। ਜਦੋਂ ਉਹ ਭਾਰਤ ਆਈ ਤਾਂ ਉਸ ਦੀ ਸੱਸ ਤੇ ਹੋਰ ਲੋਕਾਂ ਨੇ ਵੀ ਉਸ ਨੂੰ ਪ੍ਰੇਸ਼ਾਨ ਕੀਤਾ। ਆਖਿਰਕਾਰ ਉਸ ਨੇ ਐੱਨ. ਆਰ. ਆਈ. ਥਾਣੇ ’ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਜਾਂਚ ਤੋਂ ਬਾਅਦ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ਦੇ ਮਾਮਲੇ ’ਚ ਹਾਈ ਕੋਰਟ ਤੋਂ ਮਿਲਿਆ ਝਟਕਾ
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ਦੇ ਮਾਮਲੇ ’ਚ ਹਾਈ ਕੋਰਟ ਤੋਂ ਮਿਲਿਆ ਝਟਕਾ
NEXT STORY