ਮਨੀਮਾਜਰਾ, (ਅਗਨੀਹੋਤਰੀ)- ਵਿਆਹੁਤਾ 'ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਕੇ ਜਾਨੋਂ ਮਾਰਨ ਦੇ ਯਤਨ ਦੇ ਦੋਸ਼ 'ਚ ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪਤੀ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਅਜੇ ਪੀੜਤਾ ਦਾ ਸਹੁਰਾ ਕਸ਼ਮੀਰ ਸਿੰਘ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹੈ।
ਮਨੀਮਾਜਰਾ ਥਾਣਾ ਇੰਚਾਰਜ ਹਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਘਟਨਾ ਮੰਗਲਵਾਰ ਦੇਰ ਰਾਤ ਕਰੀਬ ਪੌਣੇ 12 ਵਜੇ ਵਾਪਰੀ ਸੀ, ਜਿਸ ਵਿਚ ਆਪਣੀ ਮਾਂ ਨਾਲ ਹਸਪਤਾਲ ਤੋਂ ਵਾਪਸ ਆ ਰਹੀ ਅੰਮ੍ਰਿਤਾ 'ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਨੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਤੇ ਉਸ ਨੂੰ ਇਲਾਜ ਲਈ ਪੀ. ਜੀ. ਆਈ. ਦਾਖਲ ਕਰਵਾਇਆ ਗਿਆ, ਜਿੱਥੇ ਅਜੇ ਵੀ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਸਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਉਸ ਦੇ ਪਤੀ ਤੇ ਉਸ ਦੇ ਹੋਰ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ, ਜਿਸ ਵਿਚ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਸਹੁਰਾ ਅਜੇ ਵੀ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹੈ।
ਸਕਾਈ ਰਾਕ ਸਿਟੀ ਦੇ ਮਾਲਿਕ ਖਿਲਾਫ ਬਿਜ਼ਨੈੱਸਮੈਨ ਦੀ ਸ਼ਿਕਾਇਤ 'ਤੇ ਕੇਸ ਦਰਜ
NEXT STORY