ਤਰਨਤਾਰਨ : ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਲਵ ਮੈਰਿਜ ਕਰਵਾ ਕੇ ਸਹੁਰੇ ਘਰ ਗਈ ਲੜਕੀ ਨੂੰ ਉਸਦੇ ਪਤੀ ਵੱਲੋਂ ਬੀਤੀ ਰਾਤ ਫਾਹਾ ਦੇ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਭਿੱਖੀਵਿੰਡ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਭਿੱਖੀਵਿੰਡ ਪਿੰਡ ਨੇ ਦੱਸਿਆ ਕਿ ਉਹ ਭਿੱਖੀਵਿੰਡ ਵਿਖੇ ਕਲਸੀ ਸੀਮੈਂਟ ਸਟੋਰ 'ਤੇ ਕੰਮ ਕਰਦਾ ਹੈ ਤੇ ਉਸ ਦੀਆਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ।
ਇਹ ਵੀ ਪੜ੍ਹੋ : ਮੈਚ ਖੇਡ ਕੇ ਪਰਤ ਰਹੇ ਕਬੱਡੀ ਖਿਡਾਰੀ ਦੇ ਮਾਰੀਆਂ ਗੋਲ਼ੀਆਂ, ਹੋਈ ਮੌਤ (ਵੀਡੀਓ)
ਉਸ ਦੀ 15 ਸਾਲਾ ਲੜਕੀ ਸਿਮਰਨਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਲਵ ਮੈਰਿਜ ਕਰਵਾ ਲਈ ਸੀ, ਜਿਸ ਦਾ ਵਿਆਹ ਬੀਤੀ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਭਿੱਖੀਵਿੰਡ ਵਿਖੇ ਪੂਰੇ ਰੀਤੀ-ਰਿਵਾਜ਼ਾਂ ਅਨੁਸਾਰ ਕੀਤਾ ਗਿਆ ਸੀ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ 11 ਵੱਜੇ ਉਸ ਨੂੰ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਤਾਂ ਜਦ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੇ ਗਲ਼ 'ਤੇ ਨਿਸ਼ਾਨ ਸਨ ਅਤੇ ਉਨ੍ਹਾ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਦਾ ਕਤਲ ਕੀਤਾ ਗਿਆ ਹੈ ।
ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਸ ਨੂੰ ਦਿੱਤੀ ਹੈ। ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕਾਰਵਾਈ ਆਰੰਭ ਕਰ ਦਿੱਤੀ ਹੇ । ਲੜਕੀ ਦੇ ਪਿਤਾ ਨੇ ਮੰਗ ਕੀਤੀ ਕਿ ਉਸਦੀ ਲੜਕੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ । ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸੀ ਝਗੜਾ ਹੋਇਆ ਸੀ ਜਿਸ 'ਤੇ ਲੜਕੇ ਨੇ ਤਹਿਸ਼ ਵਿੱਚ ਆ ਕੇ ਆਪਣੀ ਪਤਨੀ ਦਾ ਸਾਹ ਘੁੱਟ ਕੇ ਕਤਲ ਕਰ ਦਿੱਤਾ ਹੈ। ਪੁਲਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਬਿੱਲ ਨਾ ਭਰਨ 'ਤੇ ਹੋਟਲ ਨੇ ਲਗਜ਼ਰੀ ਗੱਡੀਆਂ ਕੀਤੀਆਂ ਜ਼ਬਤ, 19 ਲੱਖ ਦੀ ਭਰਪਾਈ ਲਈ ਹੋਵੇਗੀ ਨਿਲਾਮੀ
NEXT STORY