ਚੰਡੀਗੜ੍ਹ (ਮਨਜੋਤ) : ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ’ਤੇ ਕਿਸਾਨ ਵਿਰੋਧੀ ਹੋਣ ਅਤੇ ਆਪਣੇ ਵੋਟ ਬੈਂਕ ਲਈ ਉਨ੍ਹਾਂ ਨੂੰ ਵਰਤਣ ਦਾ ਦੋਸ਼ ਲਾਇਆ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇਕ ਵਾਰ ਫਿਰ ਨੰਗਾ ਹੋ ਗਿਆ ਹੈ ਕਿਉਂਕਿ ਉਸ ਨੇ ਕਿਸਾਨ ਦੇ ਕਾਤਲ ਦੇ ਪਿਤਾ ਅਜੈ ਮਿਸ਼ਰਾ ਟੈਣੀ ਨੂੰ ਲਖੀਮਪੁਰ ਖੇੜੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀਆਂ ਦਾ ਪਖੰਡ ਹਾਸੋਹੀਣਾ ਹੈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਸਾਹਮਣੇ ਧਰਨਾ ਦੇਣ ਦੀ ਬਜਾਏ ਕਿਸਾਨ ਵਿਰੋਧੀ ਬਿਆਨ ਦੇਣ ਵਾਲੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਦੇ ਘਰ ਸਾਹਮਣੇ ਜਾਂ ਭਾਜਪਾ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ’ਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
ਕੰਗ ਨੇ ਕਿਹਾ ਕਿ ਭਾਜਪਾ ਨੇ ਸਾਡੇ ਨੌਜਵਾਨਾਂ ਨੂੰ ਅਗਨੀਵੀਰ ਬਣਾਇਆ। ਭਾਜਪਾ ਦੇ ਰਾਜ ’ਚ ਸਾਡੇ ਦੇਸ਼ ’ਚ ਕੋਈ ਵੀ ਔਰਤ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ’ਚ ਰਹਿੰਦਿਆਂ ਸੁਨੀਲ ਜਾਖੜ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਸਨ ਪਰ ਉਸੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਗਿਰਗਿਟ ਵਾਂਗ ਰੰਗ ਬਦਲ ਲਿਆ ਅਤੇ ਹੁਣ ਪੰਜਾਬ ਦੇ ਲੋਕ ਉਨ੍ਹਾਂ ਦੇ ਕਿਸੇ ਵੀ ਝਾਂਸੇ ’ਚ ਨਹੀਂ ਆਉਣਗੇ।
ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਮੁੱਖ ਮੰਤਰੀ ਦੀ ਮਾਤਾ ਵੱਲੋਂ ਸਤੌਜ ਵਿਖੇ 'ਆਮ ਆਮ ਆਦਮੀ ਕਲੀਨਿਕ' ਦਾ ਉਦਘਾਟਨ
NEXT STORY