ਚੰਡੀਗੜ੍ਹ: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਮੌਸਮ ਵਿਭਾਗ ਨੇ ਇੱਕ ਵਾਰ ਫਿਰ 5 ਦਿਨਾਂ ਦੀ ਜ਼ਿਲ੍ਹਾ ਵਾਰ ਭਵਿੱਖਬਾਣੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਮੁਕਾਬਕ ਆਉਣ ਵਾਲੇ 'ਚ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਦਾਇਰਾ ਵਧਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 30 ਅਗਸਤ ਯਾਨੀ ਭਲਕੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਖੁਸ਼ਕ ਰਹੇਗਾ। ਸਿਰਫ਼ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ) 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- ਨੇਪਾਲ ’ਚ ਹੜ੍ਹਾਂ ਦੌਰਾਨ ਤਰਨਤਾਰਨ ਦੇ ਪਿੰਡ ਰੱਤੋਕੇ ਦਾ ਨੌਜਵਾਨ ਦੋ ਰਿਸ਼ਤੇਦਾਰਾਂ ਸਮੇਤ ਲਾਪਤਾ
ਇਸ ਦੇ ਨਾਲ ਹੀ 31 ਅਗਲਤ ਨੂੰ ਮੀਂਹ ਦਾ ਦਾਇਰਾ ਵਧੇਗਾ। ਜਿਥੇ ਕਿ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਮੱਧ ਪੰਜਾਬ ਦੇ ਜ਼ਿਲ੍ਹਿਆਂ 'ਚ ਵੀ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਮਾਲਵੇ ਦੇ ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ 'ਚ ਅਜੇ ਵੀ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ ਸਖ਼ਤ ਐਡਵਾਈਜ਼ਰੀ ਜਾਰੀ
ਮੌਸਮ ਵਿਭਾਗ ਮੁਤਾਬਕ 1 ਤੇ 2 ਸਤੰਬਰ ਨੂੰ ਪੰਜਾਬ ਦੇ ਵੱਡੇ ਪੱਧਰ 'ਚ ਮਾਨਸੂਨ ਫਿਰ ਸਰਗਰਮ ਹੋਵੇਗਾ। 1 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ: ਘਰ ’ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ
ਉੱਥੇ ਹੀ 2 ਸਤੰਬਰ ਨੂੰ ਤਾਂ ਲਗਭਗ ਪੂਰੇ ਪੰਜਾਬ 'ਚ ਹੀ ਮੀਂਹ ਦੀ ਸੰਭਾਵਨਾ ਹੈ। ਇਸ ਦਿਨ ਬਠਿੰਡਾ, ਮਾਨਸਾ, ਮੁਕਤਸਰ, ਫ਼ਰੀਦਕੋਟ, ਫ਼ਿਰੋਜ਼ਪੁਰ 'ਚ ਵੀ ਕਿਤੇ-ਕਿਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 1 ਅਤੇ 2 ਸਤੰਬਰ ਨੂੰ ਬਾਰਿਸ਼ ਨੂੰ ਧਿਆਨ 'ਚ ਰੱਖਦੇ ਹੋਏ ਆਪਣੇ ਕੰਮਾਂ ਦੀ ਯੋਜਨਾ ਬਣਾਉਣ।
ਇਹ ਵੀ ਪੜ੍ਹੋ- SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੇਲ 'ਚ ਸਫਰ ਕਰਨ ਵਾਲਿਆਂ ਜ਼ਰੂਰੀ ਖਬਰ, ਵਿਭਾਗ ਨੇ ਚੁੱਕਿਆ ਸਖ਼ਤ ਕਦਮ
NEXT STORY