ਬਟਾਲਾ (ਸਾਹਿਲ)- ਬਟਾਲਾ ਦੇ ਨੇੜਲੇ ਪਿੰਡ ਖਾਸਾਂਵਾਲੀ ਵਿਖੇ ਇਕ ਸਹੁਰੇ ਪਰਿਵਾਰ ਵਲੋਂ ਆਪਣੀ ਨਵ-ਵਿਆਹੀ ਨੂੰਹ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੋਨਿਕਾ ਪੁੱਤਰੀ ਮਾਨਾ ਮਸੀਹ ਵਾਸੀ ਕਲਾਨੌਰ, ਜਿਸ ਦਾ ਕਿ ਕਰੀਬ 6 ਮਹੀਨੇ ਪਹਿਲਾਂ ਸੂਰਜ ਪੁੱਤਰ ਦਰਸ਼ਨ ਵਾਸੀ ਪਿੰਡ ਖਾਸਾਂਵਾਲੀ ਨਾਲ ਵਿਆਹ ਹੋਇਆ ਸੀ ਅਤੇ ਪੇਸ਼ੇ ਵਜੋਂ ਇਸ ਦਾ ਪਤੀ ਸੂਰਜ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ- ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਡਰੋਨ ਤੇ ਪਿਸਤੌਲ ਸਮੇਤ 5 ਕਰੋੜ ਦੀ ਹੈਰੋਇਨ ਬਰਾਮਦ
ਥਾਣਾ ਮੁਖੀ ਨੇ ਦੱਸਿਆ ਕਿ ਮੋਨਿਕਾ ਨੂੰ ਉਸ ਦੇ ਪਤੀ ਸਮੇਤ ਸਹੁਰੇ ਦਰਸ਼ਨ ਅਤੇ ਸੱਸ ਬਲਵਿੰਦਰ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਰਾਰ ਹੋ ਗਏ। ਐੱਸ.ਐੱਚ.ਓ. ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਮ੍ਰਿਤਕਾ ਦੀ ਮਾਤਾ ਮੀਨੂੰ ਮਸੀਹ ਦੇ ਬਿਆਨਾਂ ’ਤੇ ਪਤੀ ਸੂਰਜ ਸਮੇਤ ਸੱਸ ਤੇ ਸਹੁਰੇ ਵਿਰੁੱਧ ਕਤਲ ਦਾ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਡਰੋਨ ਤੇ ਪਿਸਤੌਲ ਸਮੇਤ 5 ਕਰੋੜ ਦੀ ਹੈਰੋਇਨ ਬਰਾਮਦ
NEXT STORY