ਅੰਮ੍ਰਿਤਸਰ (ਛੀਨਾ) - ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ 'ਚ 2 ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ। ਗੁੰਡਾ ਅਨਸਰਾਂ ਵੱਲੋਂ 67 ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖਾਨੀ, ਬਦਸਲੂਕੀ, ਰਾਹਗੀਰਾਂ ਨਾਲ ਕੁੱਟਮਾਰ ਕਰਨ ਦੀ ਘਟਨਾ 'ਚ ਅੱਜ ਤੀਜੇ ਦਿਨ ਵੀ ਕੋਈ ਕਾਰਵਾਈ ਨਹੀਂ ਕੀਤੀ। ਜਿਸ ਦੇ ਬਦਲੇ ਸਬੰਧਤ ਡੀ. ਐੱਸ. ਪੀ., ਐੱਸ. ਐੱਚ. ਓ. ਤੇ ਏ. ਐੱਸ. ਆਈ. ਨੂੰ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਰੇਆਮ ਹੋਈ ਇਸ ਗੁੰਡਾਗਰਦੀ 'ਚ ਹਲਕਾ ਵਿਧਾਇਕ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਬਦਲੇ ਉਨ੍ਹਾਂ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਤਰਨਤਾਰਨ ਦੇ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ 'ਚ ਉਨ੍ਹਾਂ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੋਣ ਵਾਅਦੇ ਪੂਰੇ ਕਰਨ ਤੋਂ ਨਹੀਂ ਭੱਜੀ ਸਗੋਂ ਅਮਨ-ਕਾਨੂੰਨ ਕਾਇਮ ਰੱਖਣ ਦੀ ਵੱਡੀ ਜ਼ਿੰਮੇਵਾਰੀ ਤੋਂ ਕਿਨਾਰਾ ਕਰ ਚੁੱਕੀ ਹੈ। ਰਾਜ ਵਿਚ ਦਿਨੋ-ਦਿਨ ਤੇਜ਼ੀ ਨਾਲ ਵਿਗੜ ਰਹੀ ਅਮਨ-ਕਾਨੂੰਨ ਵਿਵਸਥਾ ਨਾਲ ਆਮ ਲੋਕ ਖੌਫਜ਼ਦਾ ਹਨ ਪਰ ਅਫ਼ਸੋਸ ਕਿ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੀ ਸ਼ਹਿ 'ਤੇ ਦਿਨ-ਦਿਹਾੜੇ ਹੋ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਮੁੱਖ ਮੰਤਰੀ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਏ. ਐੱਸ. ਆਈ. ਨੂੰ ਸ਼ਿਕਾਇਤ ਕਰਨ ਪੁੱਜੇ ਦੁਕਾਨਦਾਰਾਂ ਨੂੰ ਉਸ ਨੇ ਸਪੱਸ਼ਟ ਕਹਿ ਦਿੱਤਾ ਕਿ ਜਦੋਂ ਤੱਕ ਐੱਸ. ਐੱਚ. ਓ. ਨਹੀਂ ਕਹਿੰਦਾ, ਮੈਂ ਮੌਕੇ 'ਤੇ ਨਹੀਂ ਜਾਣਾ। ਇਨ੍ਹਾਂ ਸਾਰੀਆਂ ਗੱਲਾਂ ਤੋਂ ਸਾਬਿਤ ਹੁੰਦਾ ਹੈ ਕਿ ਇਹ ਸਾਰਾ ਉੱਚ ਪੱਧਰ ਦੇ ਇਸ਼ਾਰੇ ਅਤੇ ਮਿਲੀਭੁਗਤ ਨਾਲ ਹੋਇਆ।
ਇਸ ਸਮੇਂ ਮਨੋਜ ਕੁਮਾਰ ਟਿੰਮਾ ਪ੍ਰਧਾਨ ਸ਼ਹਿਰੀ, ਕੌਂਸਲਰ ਸਰਬਜੀਤ ਸਿੰਘ ਸਾਬੀ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਬਲਜੀਤ ਸਿੰਘ ਗਿੱਲ ਤੇ ਪ੍ਰੋ. ਸਰਚਾਂਦ ਸਿੰਘ ਹਾਜ਼ਰ ਸਨ।
ਸਰਕਾਰੀ ਡਿਸਪੈਂਸਰੀ 'ਚ ਸੀਜੇਰੀਅਨ ਦੌਰਾਨ ਔਰਤ ਦੀ ਕਿਡਨੀ ਕੱਢੀ, ਹੁਣ...
NEXT STORY