ਫਾਜ਼ਿਲਕਾ : ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹਾਂ ਦੀ ਤਬਾਹੀ ਬਾਰੇ ਬੋਲਦਿਆਂ ਕਿਹਾ ਕਿ ਫਾਜ਼ਿਲਕਾ ਹਲਕਾ ਸਰਹੱਦ 'ਤੇ ਹੈ ਅਤੇ ਅੱਜ ਵੀ ਕਈ ਪਿੰਡਾਂ 'ਚੋਂ ਪਾਣੀ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਇਹ ਇਕ ਬਹੁਤ ਵੱਡੀ ਤਬਾਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਲੋਕਾਂ ਦੀ ਹਰ ਤਰ੍ਹਾਂ ਦੀ ਸੇਵਾ ਕੀਤੀ ਅਤੇ ਸਮਾਜ ਸੇਵੀਆਂ ਨੇ ਵੀ ਬਹੁਤ ਸਾਥ ਦਿੱਤਾ। ਫਾਜ਼ਿਲਕਾ ਦੇ 20 ਪਿੰਡ ਤਾਂ ਪੂਰੇ ਪੰਜਾਬ ਨਾਲੋਂ ਹੀ ਕੱਟ ਚੁੱਕੇ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋਇਆ ਬੰਦ! ਜਹਾਜ਼ਾਂ 'ਚ ਸਫ਼ਰ ਕਰਨ ਵਾਲੇ ਲੋਕ ਦੇਣ ਧਿਆਨ
ਉਨ੍ਹਾਂ ਕਿਹਾ ਕਿ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਦੀਆਂ ਸਾਡੀਆਂ ਜ਼ਮੀਨਾਂ ਵੀ ਰੇਤ ਹੇਠਾਂ ਦੱਬ ਗਈਆਂ ਹਨ ਅਤੇ ਇਸ ਨੂੰ ਚੁੱਕਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਨੇ ਦੇਣੀ ਹੁੰਦੀ ਹੈ ਅਤੇ ਉਹ ਸਦਨ ਨੂੰ ਬੇਨਤੀ ਕਰਦੇ ਹਨ ਕਿ ਇਸ ਬਾਰੇ ਲਿਖ ਕੇ ਕੇਂਦਰ ਨੂੰ ਭੇਜਿਆ ਜਾਵੇ। ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੜਕਾਂ ਦਾ ਵੀ ਬਹੁਤ ਖ਼ਸਤਾਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ : ਨੌਜਵਾਨ ਨਾਲ ਹੋਈ ਜੱਗੋਂ ਤੇਰ੍ਹਵੀਂ, ਜਿਊਂਦੇ ਦਾ ਬਣਾ 'ਤਾ Death Certificate, ਹੋਸ਼ ਉਡਾਉਣ ਵਾਲਾ ਹੈ ਮਾਮਲਾ
ਉਨ੍ਹਾਂ ਨੇ ਇਸ ਮੌਕੇ ਕਾਂਗਰਸੀ ਆਗੂਆਂ 'ਤੇ ਵੀ ਨਿਸ਼ਾਨੇ ਵਿੰਨ੍ਹੇ ਅਤੇ ਕਿਹਾ ਕਿ ਕਾਂਗਰਸ ਵਾਲਿਆਂ ਨੂੰ ਸਿਰਫ ਆਪਣੀਆਂ ਫੋਟੋਆਂ ਖਿਚਵਾਉਣ ਦੀ ਪਈ ਰਹਿੰਦੀ ਹੈ। ਉਨ੍ਹਾਂ ਮਾਧੋਪੁਰ ਹੈੱਡਵਰਕਜ਼ ਬਾਰੇ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਦੀ ਮੁਰੰਮਤ ਕਰਨੀ ਸੀ ਅਤੇ ਸਾਡੀ ਸਰਕਾਰ ਆਈ ਨੂੰ ਤਾਂ 3 ਸਾਲ ਹੋਏ ਹਨ ਫਿਰ ਇਹ ਕਿਸ ਹਿਸਾਬ ਨਾਲ ਸਾਡੇ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਅਸਤੀਫ਼ਾ ਮੰਗ ਰਹੇ ਹਨ, ਅਸਤੀਫ਼ੇ ਤਾਂ ਇਨ੍ਹਾਂ ਨੂੰ ਦੇਣੇ ਚਾਹੀਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਭਾ ਜੇਲ੍ਹ 'ਚ ਸੁਖਬੀਰ ਬਾਦਲ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ
NEXT STORY