ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਜੇ. ਈ. ਨੂੰ ਪੱਕੇ ਕਰਨ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਸਵਾਲ ਕੀਤਾ ਕਿ ਸਾਲ 2011 'ਚ ਭਰਤੀ ਕੀਤੇ ਗਏ ਜੇ. ਈਜ਼. ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ। ਇਸ ਤੋਂ ਬਾਅਦ ਵਾਲੀ ਜੋ ਭਰਤੀ ਹੋਈ ਹੈ, ਉਹ ਜੇ. ਈ. ਰੈਗੂਲਰ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਧੂੜ ਭਰੀ ਹਨ੍ਹੇਰੀ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਨੇ ਜਾਰੀ ਕਰ 'ਤਾ ALERT
ਪਠਾਣਮਾਜਰਾ ਨੇ ਪੁੱਛਿਆ ਕਿ ਇਨ੍ਹਾਂ ਨੂੰ ਪੱਕੇ ਕਰਨ ਦੀ ਕੋਈ ਤਜਵੀਜ਼ ਹੈ? ਇਸ ਦਾ ਜਵਾਬ ਦਿੰਦਿਆਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵਲੋਂ ਪਾਲਿਸੀ ਫਾਰ ਵੈਲਫੇਅਰ ਆਫ ਅਡਹੋਕ ਕੰਟਰੈਕਚੂਅਲ ਡੇਲੀ ਵੇਜਿਜ਼ ਲਈ 2023 ਨੂੰ ਨੋਟੀਫਿਕੇਸ਼ਨ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਦਾ ਸਬੰਧ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਾਮਿਆਂ ਨਾਲ ਹੈ, ਜਦੋਂ ਕਿ ਵਿਭਾਗ ਅਧੀਨ ਜੂਨੀਅਰ ਇੰਜੀਨੀਅਰ (ਜੇ. ਈ.) ਦੀ ਅਸਾਮੀ ਗਰੁੱਪ ਬੀ ਦੇ ਅਧੀਨ ਆਉਂਦੀ ਹੈ, ਇਸ ਲਈ ਵਿਭਾਗ ਅਧੀਨ ਠੇਕੇ 'ਤੇ ਕੰਮ ਕਰਦੇ ਜੇ. ਈ. 'ਤੇ ਇਹ ਪਾਲਿਸੀ ਲਾਗੂ ਨਹੀਂ ਹੁੰਦੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵੱਡੇ ਆਪ੍ਰੇਸ਼ਨਾਂ 'ਚ ਸੱਤ ਨਸ਼ਾ ਤਸਕਰ ਗ੍ਰਿਫ਼ਤਾਰ
NEXT STORY