ਚੰਡੀਗੜ੍ਹ, ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਸਦਨ ਵਿੱਚ ਵਿਧਾਇਕਾਂ ਵਲੋਂ ਸਵਾਲਾਂ ਦੀ ਝੜੀ ਲਗਾ ਦਿੱਤੀ ਗਈ। ਇਸ ਦੌਰਾਨ ਨਵਾਂਸ਼ਹਿਰ ਤੋਂ ਵਿਧਾਇਕ ਡਾਕਟਰ ਨੱਛਤਰਪਾਲ ਸਿੰਘ ਨੇ ਪੁੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ।
ਵਿਧਾਇਕ ਨੱਛਤਰਪਾਲ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਵਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਨ੍ਹਾਂ ਨੇ ਕਿਹਾ ਮੁਲਾਜ਼ਮਾਂ ਦੀ ਇਸ ਮੰਗ ਵੱਲ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸਰਕਾਰ ਨੇ ਉਸ ਵੇਲੇ ਇਸ ਸਕੀਮ ਦਾ ਪੂਰਾ ਪ੍ਰਚਾਰ ਵੀ ਕੀਤਾ ਪਰ ਅੱਜ ਤਕ ਇਹ ਨੋਟੀਫਿਕੇਸ਼ਨ ਲਾਗੂ ਹੀ ਨਹੀਂ ਕੀਤਾ ਗਿਆ। ਜਿਸ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਇਸ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ, ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਲਾਭ ਹੋਵੇਗਾ।
ਵਿਧਾਨ ਸਭਾ 'ਚ ਉੱਠਿਆ ਹਰਿਦੁਆਰ ਤੋਂ ਪਠਾਨਕੋਟ ਬੱਸ ਸੇਵਾ ਦਾ ਮੁੱਦਾ
NEXT STORY