ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਵਲੋਂ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਜ਼ਬਰਨ ਫ਼ੌਜ 'ਚ ਭਰਤੀ ਕਰਨ ਦਾ ਗੰਭੀਰ ਮਾਮਲਾ ਚੁੱਕਿਆ ਗਿਆ। ਪਰਗਟ ਸਿੰਘ ਨੇ ਕਿਹਾ ਕਿ ਰੂਸ ਘੁੰਮਣ ਗਏ 5 ਪੰਜਾਬੀ ਨੌਜਵਾਨਾਂ ਨੂੰ ਉੱਥੋਂ ਦੀ ਸਰਕਾਰ ਨੇ ਜ਼ਬਰਨ ਯੂਕ੍ਰੇਨ ਖ਼ਿਲਾਫ਼ ਜੰਗ ਲੜਨ ਲਈ ਫ਼ੌਜ 'ਚ ਭਰਤੀ ਕਰ ਲਿਆ ਸੀ ਅਤੇ ਇਸ ਮੁੱਦੇ ਨੂੰ ਭਾਰਤ ਸਰਕਾਰ ਅੱਗੇ ਚੁੱਕਿਆ ਜਾਵੇ।
ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਦੇਣਗੇ ਤੋਹਫ਼ਾ, ਟਵੀਟ ਕਰਕੇ ਦਿੱਤੀ ਜਾਣਕਾਰੀ
ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਘਰਦਿਆਂ ਨੂੰ ਵੀ ਇਨ੍ਹਾਂ ਬਾਰੇ ਕੁੱਝ ਪਤਾ ਨਹੀਂ ਹੈ। ਇਸ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਵਾਬ ਦਿੰਦਿਆਂ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਰੂਸ 'ਚ ਸਥਿਤ ਅੰਬੈਸੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ (ਵੀਡੀਓ)
ਉਮੀਦ ਹੈ ਕਿ ਜਲਦ ਹੀ ਇਸ ਦਾ ਨਤੀਜਾ ਸਾਹਮਣੇ ਆਵੇਗਾ। ਧਾਲੀਵਾਲ ਨੇ ਦੱਸਿਆ ਕਿ ਉਕਤ ਪੰਜਾਬੀਆਂ ਨੇ ਅਮਰੀਕਾ ਜਾਣਾ ਸੀ ਪਰ ਰਸਤੇ 'ਚ ਏਜੰਟ ਨੇ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਅਤੇ ਜ਼ਬਰਦਸਤੀ ਰੂਸੀ ਫ਼ੌਜ 'ਚ ਭਰਤੀ ਕਰ ਦਿੱਤਾ ਗਿਆ। ਹੁਣ ਉਨ੍ਹਾਂ ਨੂੰ ਲੜਾਈ ਵਾਲੇ ਦੇਸ਼ਾਂ 'ਚ ਭੇਜਿਆ ਜਾ ਰਿਹਾ ਹੈ।
ਧਾਲੀਵਾਲ ਨੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ 7 ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ
NEXT STORY