ਫਿਰੋਜ਼ਪੁਰ (ਕੁਮਾਰ) - ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਰਾਕੇਸ਼ ਕੁਮਾਰ ਨੇ ਜਿੰਦੂ ਅਤੇ ਉਸ ਦੇ ਪੁੱਤਰਾਂ ਦੀ ਸੁਣਵਾਈ 8 ਫਰਵਰੀ ਨੂੰ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਸ ਨੇ ਦਿਹਾਤੀ ਖੇਤਰ ਦੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਉਨ੍ਹਾਂ ਦੇ ਕੌਂਸਲਰ ਪੁੱਤਰਾਂ ਸੁਰਿੰਦਰ ਸਿੰਘ ਬੱਬੂ ਅਤੇ ਰੋਹਿਤ ਗਿੱਲ ਆਦਿ ਵਿਰੁੱਧ ਪੁਲਸ ਮੁਲਾਜ਼ਮਾਂ ਦੀ ਕਥਿਤ ਰੂਪ 'ਚ ਵਰਦੀ ਪਾੜਨ ਅਤੇ ਡਿਊਟੀ 'ਚ ਰੁਕਾਵਟ ਪੈਦਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ, ਜਿਸ 'ਤੇ ਜੋਗਿੰਦਰ ਸਿੰਘ ਜਿੰਦੂ ਅਤੇ ਉਨ੍ਹਾਂ ਦੇ ਪੁੱਤਰਾਂ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ 'ਚ ਦੋਸ਼ ਲਾਇਆ ਗਿਆ ਹੈ ਕਿ ਪੁਲਸ ਨੇ ਕਥਿਤ ਰੂਪ 'ਚ ਸਿਆਸੀ ਦਬਾਅ 'ਚ ਆ ਕੇ ਉਨ੍ਹਾਂ ਵਿਰੁੱਧ ਇਹ ਝੂਠਾ ਮਾਮਲਾ ਦਰਜ ਕੀਤਾ ਹੈ। ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਮਾਣਯੋਗ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਰਾਕੇਸ਼ ਕੁਮਾਰ ਨੇ ਇਸ ਅਰਜ਼ੀ 'ਤੇ 8 ਫਰਵਰੀ ਨੂੰ ਸੁਣਵਾਈ ਕਰਨ ਲਈ ਮਿਤੀ ਤੈਅ ਕੀਤੀ ਹੈ।
ਸ਼ਾਹੀ ਵਸੀਅਤ ਤੇ ਟਰੱਸਟ ਟੁੱਟਣ ਨਾਲ 400 ਮੁਲਾਜ਼ਮਾਂ ਦੇ ਭਵਿੱਖ 'ਤੇ ਲਟਕੀ ਤਲਵਾਰ
NEXT STORY