ਜਲੰਧਰ (ਸੋਨੂੰ)- ਜਲੰਧਰ 'ਚ ਬੀਤੇ ਦਿਨ ਸਾਥੀਆਂ ਦੇ ਨਾਲ ਮਿਲ ਕੇ ਦੋਸਤਾਂ ਨਾਲ ਮਿਲ ਕੇ ਸਾਲੇ ਨੇ ਜੀਜਾ ਦੇ ਘਰ 'ਚ ਦਾਖ਼ਲ ਹੋ ਕੇ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਗਾਂਧੀ ਕੈਂਪ ਦਾ ਰਹਿਣ ਵਾਲਾ ਜਿੰਮੀ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲੈ ਗਏ। ਜਿੰਮੀ ਨੇ ਦੱਸਿਆ ਕਿ ਉਸ ਦਾ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਹੈ, ਜਿਸ ਕਾਰਨ ਕਚਹਿਰੀ ਜਾਣ ਸਮੇਂ ਉਸ ਦੀ ਪਤਨੀ ਦੇ ਭਰਾ ਨੇ ਉਸ 'ਤੇ ਕਈ ਵਾਰ ਹਮਲਾ ਕੀਤਾ ਸੀ, ਜਿਸ ਸਬੰਧੀ ਉਸ ਨੇ ਪਹਿਲਾਂ ਵੀ ਪੁਲਸ ਨੂੰ ਸ਼ਿਕਾਇਤ ਕੀਤੀ ਸੀ।
ਇਹ ਵੀ ਪੜ੍ਹੋ: ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਸਬੰਧੀ ਜਲੰਧਰ ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ
ਜਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਦੀ ਧੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਵੀਰਵਾਰ ਦੁਪਹਿਰ ਨੂੰ ਉਹ ਘਰ ਵਿਚ ਸੁੱਤਾ ਪਿਆ ਸੀ। ਇਸੇ ਦੌਰਾਨ ਉਸ ਦੀ ਪਤਨੀ ਦਾ ਭਰਾ ਆਪਣੇ ਸਾਥੀਆਂ ਨਾਲ ਆਇਆ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਘਸੀਟ ਕੇ ਬਾਹਰ ਲੈ ਗਿਆ ਅਤੇ ਫਿਰ ਗਲੀ ਵਿਚ ਉਸ ਨੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਇਸ ਘਟਨਾ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਸੀ ਪਰ ਪੁਲਸ ਮੌਕੇ ’ਤੇ ਨਹੀਂ ਪੁੱਜੀ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਭੈਣਾਂ ਦੇ ਇਕਲੌਤੇ ਭਰਾ ਦੀ ਕੁਰੇਸ਼ੀਆ 'ਚ ਹੋਈ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸੀਨੀਅਰ ਅਕਾਲੀ ਆਗੂ ਬੰਟੀ ਰੋਮਾਣਾ 14 ਦਿਨਾਂ ਦੀ ਨਿਆਇਕ ਹਿਰਾਸਤ 'ਚ, ਜਾਣੋ ਕਿਉਂ ਹੋਈ ਸੀ ਗ੍ਰਿਫ਼ਤਾਰੀ
NEXT STORY