ਅੰਮ੍ਰਿਤਸਰ, (ਅਰੁਣ)- ਬੀਤੇ ਕੱਲ ਥਾਣਾ ਬਿਆਸ ਅਧੀਨ ਪੈਂਦੇ ਪਿੰਡ ਦੜੇਵਾਲੀ 'ਚ ਹੋਏ ਨੌਜਵਾਨ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਹੱਤਿਆਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਸੰਦੀਪ ਸਿੰਘ (24) ਦੇ ਪਿਤਾ ਲਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਇਸ ਅੰਨ੍ਹੇ ਕਤਲ ਦੇ ਮਾਮਲੇ ਦੀ ਗੰਭੀਰਤਾ ਨਾਲ ਕੀਤੀ ਜਾਣ ਵਾਲੀ ਜਾਂਚ ਲਈ ਐੱਸ. ਐੱਸ. ਪੀ. ਦਿਹਾਤੀ ਪਰਮਪਾਲ ਸਿੰਘ ਵੱਲੋਂ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਸੀ।
ਵਾਰਦਾਤ ਸਬੰਧੀ ਪੁਲਸ ਨੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ 'ਤੇ ਜਾਂਚ-ਪੜਤਾਲ ਕੀਤੀ ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਵੀਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਸਠਿਆਲਾ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਮੰਨਿਆ ਕਿ ਇਹ ਵਾਰਦਾਤ ਉਸ ਨੇ ਗੁਰਪ੍ਰਤਾਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸਠਿਆਲਾ ਨਾਲ ਮਿਲ ਕੇ ਅੰਜਾਮ ਦਿੱਤੀ ਸੀ ਕਿਉਂਕਿ ਕਰੀਬ 2 ਸਾਲ ਪਹਿਲਾਂ ਸੰਦੀਪ ਸਿੰਘ ਵੱਲੋਂ ਗੁਰਪ੍ਰਤਾਪ ਸਿੰਘ ਨਾਲ ਕੁੱਟ-ਮਾਰ ਕੀਤੀ ਗਈ ਸੀ ਅਤੇ ਬਾਅਦ ਵਿਚ ਉਹ ਜੇਲ ਚਲਾ ਗਿਆ ਸੀ। ਬੀਤੇ ਦਿਨ ਜਦੋਂ ਉਹ ਮੁਕੱਦਮੇ ਦੀ ਤਰੀਕ ਭੁਗਤ ਕੇ ਅੰਮ੍ਰਿਤਸਰ ਤੋਂ ਵਾਪਸ ਆ ਰਿਹਾ ਸੀ ਤਾਂ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਬਿਆਸ ਮੁਖੀ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਸਿੰਘ ਜਿਸ ਖਿਲਾਫ ਭੈੜੀ ਸੰਗਤ ਵਿਚ ਸ਼ਰੀਕ ਹੋਣ ਕਾਰਨ ਕਈ ਅਪਰਾਧਿਕ ਮਾਮਲੇ ਦਰਜ ਸਨ, ਨੇ ਪੁਰਾਣੀ ਰੰਜਿਸ਼ ਕਾਰਨ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਦੂਸਰੇ ਮੁਲਜ਼ਮ ਗੁਰਪ੍ਰਤਾਪ ਸਿੰਘ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਰਵਾਨਾ ਕੀਤੀਆਂ ਗਈਆਂ ਹਨ।
5 ਦਿਨਾਂ ਤੋਂ ਲਾਪਤਾ ਪਿੰ੍ਰਸ ਦੀ ਲਾਸ਼ ਗਟਰ 'ਚੋਂ ਮਿਲੀ
NEXT STORY