ਸ਼ਾਹਕੋਟ, (ਮਰਵਾਹਾ, ਤ੍ਰੇਹਨ)- ਅੱਜ ਸਵੇਰੇ ਪਿੰਡ ਰੇੜਵਾ ਵਿਖੇ ਇਕ ਅਧੇੜ ਉਮਰ ਦੇ ਮਜ਼ਦੂਰ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਕਰਤਾਰਾ ਰਾਮ ਵਾਸੀ ਪਿੰਡ ਨੰਗਲ ਅੰਬੀਆਂ (55) ਪਿਛਲੇ ਕਾਫੀ ਸਮਂੇ ਤੋਂ ਪਿੰਡ ਰੇੜਵਾ ਵਾਸੀ ਕਿਸਾਨ ਚਰਨਜੀਤ ਸਿੰਘ ਦੇ ਕੋਲ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਉਸਦੇ ਕੋਲ ਹੀ ਰਹਿੰਦਾ ਸੀ। ਉਸ ਨੇ ਅੱਜ ਸਵੇਰੇ ਕਮਰੇ ਦੀ ਛੱਤ ਦੇ ਗਾਰਡਰ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ ਤੇ ਜੀਵਨ ਲੀਲਾ ਸਮਾਪਤ ਕਰ ਲਈ।
ਅੱਜ ਸਵੇਰੇ ਜਦੋਂ ਪਰਮਜੀਤ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਕਿਸਾਨ ਨੇ ਕਮਰੇ 'ਚ ਜਾ ਕੇ ਦੇਖਿਆ ਕਿ ਨੌਕਰ ਦੀ ਲਾਸ਼ ਗਾਰਡਰ ਨਾਲ ਲਟਕਦੀ ਪਈ ਸੀ। ਕਿਸਾਨ ਨੇ ਤੁਰੰਤ ਸ਼ਾਹਕੋਟ ਪੁਲਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਤੇ ਪਰਮਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਭਰਾ ਸਰਬਣ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਕੋਦਰ ਭੇਜ ਦਿੱਤਾ ਹੈ। ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਜ਼ਦੂਰ ਪਰਮਜੀਤ ਸਿੰਘ ਉਰਫ ਪੰਮਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸੇ ਕਾਰਨ ਅੱਜ ਉਸਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪੂਰੀ ਸਚਾਈ ਸਾਹਮਣੇ ਆਵੇਗੀ। ਅੱਜ ਦੇਰ ਸ਼ਾਮ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।
ਆਰਟੀਫੀਸ਼ੀਅਲ ਕੋਕੇ ਰੱਖ ਅਸਲੀ ਚੁੱਕ ਕੇ ਲਿਜਾਣ ਵਾਲਾ ਜੋੜਾ ਅੜਿੱਕੇ
NEXT STORY