ਲੁਧਿਆਣਾ (ਹਿਤੇਸ਼) - ਰਾਜ ਚੋਣ ਕਮਿਸ਼ਨਰ, ਪੰਜਾਬ ਵੱਲੋਂ ਸੂਬੇ 'ਚ ਨਗਰ ਕੌਂਸਲਾਂ/ਨਗਰ ਪੰਚਾਇਤਾਂ 'ਚ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਚੋਣ ਸਬੰਧੀ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਜ਼ਿਲਾ ਲੁਧਿਆਣਾ ਦੀਆਂ ਮਾਛੀਵਾੜਾ, ਮੁੱਲਾਂਪੁਰ ਦਾਖਾ, ਮਲੌਦ ਅਤੇ ਸਾਹਨੇਵਾਲ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਧੀਨ ਆਉਦੇ ਖੇਤਰ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਅਤੇ ਚੋਣ ਜ਼ਾਬਤਾ 20 ਦਸੰਬਰ, 2017 ਭਾਵ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੋਣ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰੀਕ੍ਰਿਆ ਮਿਤੀ 2 ਦਸੰਬਰ 2017 ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਮਿਤੀ 6 ਦਸੰਬਰ, 2017 ਨੂੰ 3:00 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ ਅਤੇ ਮਿਤੀ 7 ਦਸੰਬਰ 2017 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 8 ਦਸੰਬਰ 2017 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 17 ਦਸੰਬਰ 2017 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ ਉਸੇ ਦਿਨ ਸ਼ਾਮ ਨੂੰ ਕਰ ਦਿੱਤਾ ਜਾਵੇਗਾ। ਚੋਣਾਂ ਦੌਰਾਨ ਨਗਰ ਕੌਂਸਲ ਅਤੇ ਨਗਰ ਪੰਚਾਇਤ 'ਚ ਔਰਤਾਂ ਨੂੰ 50% ਸੀਟਾਂ ਉੱਤੇ ਰਾਖਵਾਂਕਰਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਵਾਰ ਚੋਣ ਅਮਲ ਦੌਰਾਨ ਈ. ਵੀ. ਐਮ. ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਵੋਟਰਾਂ ਨੂੰ ਪਹਿਲੀ ਵਾਰ ਨੋਟਾ ਬਟਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਚੋਣ ਅਮਲ 'ਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਦੇ ਲਈ 70 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਆਦਮਪੁਰ ਏਅਰਪੋਰਟ ਦੇ ਨਾਂ ਸਬੰਧੀ ਪਾਸ ਪ੍ਰਸਤਾਵ ਦਾ ਡੇਰਾ ਸੱਚਖੰਡ ਬੱਲਾਂ ਵੱਲੋਂ ਸਵਾਗਤ
NEXT STORY