ਸਮਰਾਲਾ (ਬੰਗੜ/ਗਰਗ) : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਚਹਿਲਾਂ ਲਾਗੇ ਤੇਜ਼ ਰਫ਼ਤਾਰ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਿਹਾਰ ਖਾਨ (32) ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਹਾਦਸਾ ਐਤਵਾਰ ਦੁਪਹਿਰ ਕਰੀਬ 3 ਵਜੇ ਹੋਇਆ, ਜਦੋਂ ਨਿਹਾਰ ਬਾਈਕ ਦੀ ਰਾਈਡ ਲੈਣ ਜਾ ਰਿਹਾ ਸੀ, ਪਰ ਤੇਜ ਰਫ਼ਤਾਰ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਰਾਈਡਰ ਡਿਵਾਈਡਰ 'ਚ ਜਾ ਵੱਜਿਆ, ਜਿਸ ਮਗਰੋਂ ਉਸ ਦੀ ਬਾਈਕ ਚਕਨਾਚੂਰ ਹੋ ਗਈ ਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਜ਼ਖ਼ਮੀ ਹਾਲਤ ’ਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ’ਚ ਦਮ ਤੋੜ ਦਿੱਤਾ। ਮ੍ਰਿਤਕ ਦੇ ਦੋਸਤ ਪ੍ਰਿੰਸ ਨੇ ਦੱਸਿਆ ਕਿ ਉਸ ਦੀ ਦੁਪਹਿਰ 12 ਵਜੇ ਦੀ ਰਾਈਡ ਸੀ ਤੇ ਉਸ ਨੇ ਲੁਧਿਆਣਾ-ਸਮਰਾਲਾ ਚੌਂਕ ਤੋਂ ਰਾਜਾ ਢਾਬੇ ਨੇੜੇ ਮੋਰਿੰਡਾ ਤੇ ਫ਼ਿਰ ਲੁਧਿਆਣਾ ਜਾਣਾ ਸੀ।
ਉਹ ਜਦੋਂ ਰਾਜਾ ਢਾਬਾ ਤੋਂ ਵਾਪਸ ਲੁਧਿਆਣਾ ਜਾ ਰਹੇ ਸਨ ਤਾਂ ਨਿਹਾਰ ਕਾਫ਼ੀ ਅੱਗੇ ਨਿਕਲ ਗਿਆ ਤੇ ਤੇਜ਼ ਰਫ਼ਤਾਰ ਕਾਰਨ ਕੁਝ ਦੂਰੀ ’ਤੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਹੋਣ ਕਾਰਨ ਮੋਟਰਸਾਈਕਲ ਉਸ ਤੋਂ ਸੰਭਲ ਨਾ ਸਕਿਆ ਤੇ ਮੋੜ ਆਉਣ ’ਤੇ ਉਹ ਡਿਵਾਈਡਰ ਨਾਲ ਟਕਰਾ ਗਿਆ ਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅਧਿਕਾਰੀਆਂ ਦੇ ਤਬਾਦਲੇ 'ਤੇ ਲੱਗੀ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
NEXT STORY