ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਮੁਕਾਬਲੇ ਦੌਰਾਨ ਮਾਰੇ ਗਏ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਆਦੀਆਂ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਪਿੰਡ ਆਦੀਆਂ ਵਿੱਚ ਸਮੂਹ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਹਿਸਾ ਲਿਆ। ਮੀਟਿੰਗ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਐਕਸ਼ਨ ਕਮੇਟੀ ਨਾਲ ਸੰਬੰਧਤ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਆਦੀਆਂ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
ਪਹਿਲਾਂ ਜਥੇਬੰਦੀਆਂ ਵੱਲੋਂ ਕੱਲ੍ਹ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਬਾਅਦ ਵਿੱਚ ਪ੍ਰੋਗਰਾਮ ਵਿੱਚ ਤਬਦੀਲੀ ਕਰਦਿਆਂ ਅਤਿੰਮ ਸੰਸਕਾਰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
ਜ਼ਿਕਰਯੋਗ ਹੈ ਕਿ 21–22 ਫਰਵਰੀ ਦੀ ਰਾਤ ਨੂੰ ਪਿੰਡ ਅਦੀਆ ਵਿੱਚ ਚੈਕ ਪੋਸਟ ‘ਤੇ ਡਿਊਟੀ ਕਰ ਰਹੇ ਦੋ ਪੁਲਸ ਮੁਲਾਜ਼ਮਾਂ ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਰਣਜੀਤ ਸਿੰਘ ਨੂੰ ਪੁਲਿਸ ਨੇ 25 ਫਰਵਰੀ ਨੂੰ ਐਨਕਾਊਂਟਰ ਦੌਰਾਨ ਮਾਰ ਦਿੱਤਾ ਸੀ, ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੂਜੇ ਪਾਸੇ, ਰਣਜੀਤ ਸਿੰਘ ਦੇ ਪਰਿਵਾਰ ਵੱਲੋਂ ਪਹਿਲਾਂ ਚੇਤਾਵਨੀ ਦਿੱਤੀ ਗਈ ਸੀ ਕਿ ਜਦ ਤੱਕ ਇਸ ਕਥਿਤ ਫਰਜ਼ੀ ਐਨਕਾਊਂਟਰ ਵਿੱਚ ਸ਼ਾਮਲ ਪੁਲਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਤਦ ਤੱਕ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰ ਅੱਜ ਰਣਜੀਤ ਸਿੰਘ ਦੀ ਲਾਸ਼ ਦੇਖਣ ਤੋਂ ਬਾਅਦ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਮੀਟਿੰਗ ਕਰਕੇ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
NEXT STORY