ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਫੌਜ ਦੇ ਵਾਹਨਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ’ਚ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ’ਚ 4 ਜਵਾਨ ਪੰਜਾਬ ਦੇ ਸਨ, ਜਦਕਿ ਇਕ ਜਵਾਨ ਉੜੀਸਾ ਦਾ ਸੀ। ਪੰਜਾਬ ਦੇ 4 ਸ਼ਹੀਦ ਜਵਾਨਾਂ ’ਚੋਂ ਇਕ ਹਰਕ੍ਰਿਸ਼ਨ ਸਿੰਘ ਪੁੱਤਰ ਮੰਗਲ ਸਿੰਘ ਬਟਾਲਾ ਦੇ ਨੇੜਲੇ ਪਿੰਡ ਤਲਵੰਡੀ ਭਰਥ ਦਾ ਰਹਿਣ ਵਾਲਾ ਸੀ। ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਮ੍ਰਿਤਕਦੇਹ 22 ਅਪ੍ਰੈਲ ਨੂੰ ਜੱਦੀ ਪਿੰਡ ਲਿਆਂਦੀ ਗਈ।
ਇਹ ਵੀ ਪੜ੍ਹੋ- SGPC ਦਾ ਵੱਡਾ ਫ਼ੈਸਲਾ, ਸੰਗਤ ਨੂੰ ਰਹਿਤ ਮਰਿਆਦਾ ਦੀ ਜਾਣਕਾਰੀ ਦੇਣ ਲਈ ਚੁੱਕਣ ਜਾ ਰਹੀ ਇਹ ਕਦਮ
ਜਿਥੇ ਸ਼ਹੀਦ ਦੀ ਅੰਤਿਮ ਵਿਦਾਈ ਸਰਕਾਰੀ ਸਨਮਾਨਾਂ ਨਾਲ ਕੀਤੀ ਗਈ ਅਤੇ ਫੌਜ ਦੇ ਅਧਿਕਾਰੀਆਂ ਨੇ ਉਸ ਨੂੰ ਸਲਾਮੀ ਦਿੱਤੀ। ਇਸ ਦੇ ਨਾਲ ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਅੰਤਿਮ ਵਿਦਾਈ ਦੇ ਨਾਲ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ। ਇਸ ਦੌਰਾਨ ਸ਼ਹੀਦ ਦੇ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਰਹੀ ਹੈ।
ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ
ਜ਼ਿਕਰਯੋਗ ਹੈ ਕਿ ਸ਼ਹੀਦ ਹਰਕ੍ਰਿਸ਼ਨ ਸਿੰਘ 2017 ’ਚ ਫੌਜ ’ਚ ਭਰਤੀ ਹੋਇਆ ਸੀ ਅਤੇ ਹੁਣ 49 ਰਾਸ਼ਟਰੀ ਰਾਈਫਲਜ਼ ’ਚ ਸੇਵਾਵਾਂ ਨਿਭਾ ਰਿਹਾ ਸੀ। ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਅੱਤਵਾਦੀਆਂ ਵੱਲੋਂ ਫੌਜ ਦੀ ਗੱਡੀ ’ਤੇ ਕੀਤੇ ਹਮਲੇ ’ਚ ਸ਼ਹੀਦ ਹੋ ਗਿਆ ਸੀ।
ਇਹ ਵੀ ਪੜ੍ਹੋ- ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
SGPC ਦਾ ਵੱਡਾ ਫ਼ੈਸਲਾ, ਸੰਗਤ ਨੂੰ ਰਹਿਤ ਮਰਿਆਦਾ ਦੀ ਜਾਣਕਾਰੀ ਦੇਣ ਲਈ ਚੁੱਕਣ ਜਾ ਰਹੀ ਇਹ ਕਦਮ
NEXT STORY